ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫੈਸਲਾ ਲਏ ਜਾਣਗੇ।
ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ
ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ। ਉਹਨਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫੈਸਲੇ ਲਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।