Water row: ਅਕਾਲੀ ਦਲ ਨੇ ਲਿਆ ਪੱਕਾ ਸਟੈਂਡ, ਕਿਹਾ- ਆਖ਼ਰੀ ਸਾਹ ਤੱਕ ਲੜਾਂਗੇ, ਪਾਣੀ ਦਾ ਮੁੱਦਾ ਪੰਜਾਬ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ
ਭੂੰਦੜ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਪਾਸਿਆਂ ਨੂੰ ਪਿਆਰ ਨਾਲ ਬੋਲਣ ਲਈ ਕਹਿੰਦੇ ਹਾਂ। ਸਾਡੀ ਲੋਕਾਂ ਦੀ ਆਪਸ ਵਿੱਚ ਕੋਈ ਲੜਾਈ ਨਹੀਂ ਹੈ, ਕੇਂਦਰ ਨੇ ਮਾਮਲੇ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਸਾਡਾ ਸਾਰਿਆਂ ਦੀ ਇੱਕ ਰਾਇ ਹੈ ਕਿ ਅਸੀਂ ਆਖ਼ਰੀ ਸਾਹ ਤੱਕ ਪੰਜਾਬ ਦੇ ਹੱਕ ਲਈ ਲੜਾਂਗੇ।
BBMB Water Issue: ਪਿਛਲੇ 3 ਦਿਨਾਂ ਤੋਂ ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਸਰਕਾਰ ਵਿਚਕਾਰ ਸਿੱਧੀ ਲੜਾਈ ਚੱਲ ਰਹੀ ਹੈ। ਆਪ ਸਰਕਾਰ ਨੇ ਇਸ ਸਬੰਧੀ ਪੰਜਾਬ ਭਵਨ, ਚੰਡੀਗੜ੍ਹ ਵਿੱਚ 2 ਘੰਟੇ ਸਰਬ ਪਾਰਟੀ ਮੀਟਿੰਗ ਕੀਤੀ। ਪਾਰਟੀ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੇ ਸ਼ਿਰਕਤ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਨਾਲ ਇਸ ਮੁੱਦੇ ਉੱਤੇ ਇਕਜੁੱਟ ਹੈ।
ਇਸ ਮੌਕੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਅਕਾਲੀ ਦਲ ਦੇ ਲੀਡਰ ਬਲਵਿੰਦਰ ਸਿੰਘ ਭੂੰਦੜ (balwinder singh bhunder) ਨੇ ਕਿਹਾ ਕਿ ਇਹ ਪਾਣੀ ਦਾ ਮੁੱਦਾ ਪੰਜਾਬ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ ਹੈ। ਅਸੀਂ ਆਪਣਾ ਪੱਖ ਕਾਨੂੰਨੀ ਤੌਰ 'ਤੇ ਠੀਕ ਹਾਂ, ਅਸੀਂ ਸਾਰੇ ਇਕਜੁੱਟ ਹਾਂ ਤੇ ਪਿਆਰ ਅਤੇ ਗੱਲਬਾਤ ਰਾਹੀਂ ਆਪਣਾ ਹੱਕ ਲਵਾਂਗੇ।
ਭੂੰਦੜ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਪਾਸਿਆਂ ਨੂੰ ਪਿਆਰ ਨਾਲ ਬੋਲਣ ਲਈ ਕਹਿੰਦੇ ਹਾਂ। ਸਾਡੀ ਲੋਕਾਂ ਦੀ ਆਪਸ ਵਿੱਚ ਕੋਈ ਲੜਾਈ ਨਹੀਂ ਹੈ, ਕੇਂਦਰ ਨੇ ਮਾਮਲੇ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਸਾਡਾ ਸਾਰਿਆਂ ਦੀ ਇੱਕ ਰਾਇ ਹੈ ਕਿ ਅਸੀਂ ਆਖ਼ਰੀ ਸਾਹ ਤੱਕ ਪੰਜਾਬ ਦੇ ਹੱਕ ਲਈ ਲੜਾਂਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀ ਕਿਹਾ ?
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲਗਭਗ ਦੋ ਘੰਟੇ ਚੱਲੀ ਮੀਟਿੰਗ ਵਿੱਚ ਸਾਰਿਆਂ ਨੇ ਪਾਣੀ ਦੇ ਸੰਕਟ 'ਤੇ ਆਪਣੀ ਰਾਏ ਪ੍ਰਗਟ ਕੀਤੀ। ਇੱਕ ਫ਼ਰਮਾਨ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਕੀਤਾ ਗਿਆ। ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ। ਸਰਬ ਪਾਰਟੀ ਮੀਟਿੰਗ ਵਿੱਚ ਸਾਰਿਆਂ ਨੇ ਇਸਦੀ ਨਿੰਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੋਮਵਾਰ ਨੂੰ ਦੁਪਹਿਰ 12 ਵਜੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਲਈ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸੁਝਾਅ ਆਇਆ ਹੈ। ਸਾਰੇ ਸੁਝਾਅ ਨੋਟ ਕਰ ਲਏ ਗਏ ਹਨ। ਇਸ 'ਤੇ ਸੋਮਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਸਕਦੇ ਹੋ ਪਰ ਪਾਣੀ ਲੈਣ ਦਾ ਇਹ ਤਰੀਕਾ ਢੁਕਵਾਂ ਨਹੀਂ ਹੈ। ਅਸੀਂ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ।






















