ਪੜਚੋਲ ਕਰੋ
ਪੰਜਾਬ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੱਗਿਆ ਵੱਡਾ ਝਟਕਾ, ਪਾਰਟੀ ਦੇ ਉਮੀਦਵਾਰ AAP 'ਚ ਹੋਏ ਸ਼ਾਮਲ
Punjab News: ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਤੇਜ਼ ਹੋ ਗਈ ਹੈ। ਇਸੇ ਦੌਰਾਨ 'ਵਾਰਿਸ ਪੰਜਾਬ ਦੇ' ਨੂੰ ਸਿਆਸੀ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

AAP
Source : ANI
Punjab News: ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਤੇਜ਼ ਹੋ ਗਈ ਹੈ। ਇਸੇ ਦੌਰਾਨ 'ਵਾਰਿਸ ਪੰਜਾਬ ਦੇ' ਨੂੰ ਸਿਆਸੀ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਅਤੇ ਸੇਵਾਦਾਰਾਂ ਨੇ ਇਸ ਨੂੰ ਛੱਡ ਕੇ 'ਆਪ' ਦਾ ਪੱਲਾ ਫੜ ਲਿਆ ਹੈ।
ਇਸ ਸਿਆਸੀ ਘਟਨਾਕ੍ਰਮ ਵਿੱਚ ਸਭ ਤੋਂ ਅਹਿਮ ਨਾਂ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਦਾ ਹੈ। ਉਹ ਅਜਨਾਲਾ ਤੋਂ 'ਵਾਰਿਸ ਪੰਜਾਬ ਦੇ' ਦੇ ਪਹਿਲੇ ਉਮੀਦਵਾਰ ਰਹਿ ਚੁੱਕੇ ਹਨ। ਉਨ੍ਹਾਂ ਦੇ 'ਆਪ' ਵਿੱਚ ਜਾਣ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
ਭਾਈ ਤਾਲਬਪੁਰਾ ਦੇ ਨਾਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨਾਲ ਸਬੰਧਤ ਹੋਰ ਅਹੁਦੇਦਾਰਾਂ ਅਤੇ ਸੇਵਾਦਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। 'ਆਪ' ਵੱਲੋਂ ਇਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।
ਇਸ ਮੌਕੇ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਦੀ ਹਾਜ਼ਰੀ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਵੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Advertisement
ਟ੍ਰੈਂਡਿੰਗ ਟੌਪਿਕ



















