ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ 'ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
Punjab News: ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ 'ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜਦੋਂ ਕਿ ਪਿਛਲੇ ਮਹੀਨੇ ਹੋਈਆਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਸੀ। ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਡਾ: ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ 4 ਨਗਰ ਨਿਗਮਾਂ ਅਤੇ 45 ਨਿਗਮ ਕੌਂਸਲ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ।
ਇਸ ਮੀਟਿੰਗ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਬੁਲਾਈ ਹੈ।
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਦਲ ਨੂੰ ਤਾੜਨਾ ਕੀਤੀ ਸੀ। ਇੰਨਾ ਹੀ ਨਹੀਂ ਅਗਲੇ 6 ਮਹੀਨਿਆਂ ਵਿੱਚ ਨਵਾਂ ਅਕਾਲੀ ਦਲ ਬਣਾਉਣ ਤੇ ਇਸ ਦੌਰਾਨ ਨਵੇਂ ਚਿਹਰਿਆਂ ਦੀ ਚੋਣ ਕਰਨ ਦੇ ਹੁਕਮ ਵੀ ਦਿੱਤੇ ਗਏ।
ਜ਼ਿਕਰ ਕਰ ਦਈਏ ਕਿ ਕਿ ਸੁਖਬੀਰ ਬਾਦਲ ਨੇ 10 ਦਿਨ 5 ਗੁਰੂ ਘਰਾਂ ਵਿੱਚ ਸੇਵਾ ਕਰਨੀ ਹੈ ਤੇ ਅਜੇ ਚੌਥਾ ਦਿਨ ਹੈ। ਪਿਛਲੇ ਦਿਨੀਂ ਅੰਮ੍ਰਿਤਸਰ 'ਚ ਸੇਵਾ ਕਰਦੇ ਹੋਏ ਖਾਲਿਸਤਾਨ ਸਮਰਥਕ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ਉੱਤੇ ਕਾਤਲਾਨਾ ਹਮਲਾ ਕਰ ਦਿੱਤਾ ਸੀ। ਦੂਜੇ ਪਾਸੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਕੁਝ ਦਿਨਾਂ ਵਿੱਚ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਣੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।