Punjab News: ਅਕਾਲੀ ਦਲ ਕਰੇਗਾ ਬੀਜੇਪੀ ਨਾਲ ਗੱਠਜੋੜ? ਸੀਨੀਅਰ ਲੀਡਰ ਸਿਕੰਦਰ ਮਲੂਕਾ ਨੇ ਕਹੀ ਵੱਡੀ ਗੱਲ
ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ’ਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ...
Punjab News: ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ’ਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ।
ਮਲੂਕਾ ਭਵਿੱਖ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਮਝੌਤੇ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕਰ ਰਹੇ ਸਨ। ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ’ਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।
ਉਨ੍ਹਾਂ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਗੁਜਰਾਤ ਦੀਆਂ ਚੋਣਾਂ ਵਿਚ ਰੁੱਝੇ ਹੋਏ ਹਨ ਤੇ ਸੂਬੇ ਦਾ ਕੋਈ ਵਾਲੀ ਵਾਰਸ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਸੂਬੇ ਨੂੰ ਵੱਧ ਅਧਿਕਾਰ ਦਿੱਤੇ ਜਾਣ ਦੀ ਹਮੇਸ਼ਾ ਹਮਾਇਤ ਕੀਤੀ ਹੈ ਪਰ ਜੇਕਰ ਪੰਜਾਬ ਅੰਦਰ ਇਹੀ ਹਾਲਾਤ ਰਹੇ ਤਾਂ ਗਵਰਨਰ ਨੂੰ ਆਪਣੀ ਤਾਕਤ ਦਾ ਇਸਤੇਮਾਲ ਕਰਨਾ ਪਵੇਗਾ।
ਮਲੂਕਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਦੂਜੇ ਸਬਿਆਂ ਦੀਆਂ ਅਖ਼ਬਾਰਾਂ ਤੇ ਚੈਨਲਾਂ ’ਤੇ ਇਸ਼ਤਿਹਾਰ ਦੇ ਕੇ ਪੰਜਾਬ ਦੇ ਲੋਕਾਂ ਦੇ ਨਾਲ ਵੱਡਾ ਧੱਕਾ ਕੀਤਾ ਹੈ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਤੋਂ ਅੱਗੇ ਜਾਣ ਲਈ ਇਜਾਜ਼ਤ ਨਾ ਦਿੱਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਬੇਸ਼ੱਕ ਸਿਆਸੀ ਤੌਰ ’ਤੇ ਉਨ੍ਹਾਂ ਦੇ ਵਿਚਾਰ ਸਿਮਰਨਜੀਤ ਸਿੰਘ ਮਾਨ ਨਾਲ ਨਹੀਂ ਮਿਲਦੇ ਪਰ ਆਜ਼ਾਦ ਮੁਲਕ ਵਿਚ ਹਰ ਵਿਅਕਤੀ ਆਪਣੀ ਮਰਜ਼ੀ ਨਾਲ ਕੀਤੇ ਵੀ ਘੁੰਮ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ