DSGMC Results: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜਿਆਂ ਤੋਂ ਜੋਸ਼ 'ਚ ਅਕਾਲੀ ਦਲ, ਸੁਖਬੀਰ ਬਾਦਲ ਦਾ ਪੰਜਾਬ ਨੂੰ ਲੈਕੇ ਵੱਡਾ ਦਾਅਵਾ
ਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਅਕਾਲੀ ਦਲ ਦੇ 27 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਪਰ DSGMC ਦੇ ਮੌਜੂਦਾ ਪ੍ਰਧਾਨ ਅਕਾਲੀ ਦਲ ਲੀਡਰ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ।
DSGMC Election Results: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਹੌਸਲੇ ਬੁਲੰਦ ਹਨ। ਅਕਾਲੀ ਦਲ ਦੇ ਉਮੀਦਵਾਰਾਂ ਨੇ 46 'ਚੋਂ 27 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਹੁਣ ਅਕਾਲੀ ਦਲ ਇਨ੍ਹਾਂ ਨਤੀਜਿਆਂ ਤੋਂ ਬਾਅਦ ਉਮੀਦ ਕਰ ਰਿਹਾ ਹੈ ਕਿ ਇਸ ਦਾ ਫਾਇਦਾ ਉਨ੍ਹਾਂ ਨੂੰ ਅਗਲੇ ਸਾਲ ਦੀ ਸ਼ੁਰੂਆਤ 'ਚ ਹੋਣ ਵਾਲੀਆਂ ਪੰਜਾਬ ਚੋਣਾਂ 'ਚ ਵੀ ਮਿਲੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਅਕਾਲੀ ਦਲ ਦੇ 27 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਹਾਲਾਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਅਕਾਲੀ ਦਲ ਲੀਡਰ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ। ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਮਨਜਿੰਦਰ ਸਿਰਸਾ ਨੂੰ ਨੌਮੀਨੇਟ ਮੈਂਬਰ ਦੇ ਤੌਰ 'ਤੇ DSGMC ਭੇਜਿਆ ਜਾਵੇਗਾ।
ਇਨ੍ਹਾਂ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਦੇ ਲੀਡਰ ਅਗਲੇ ਸਾਲ ਹੋਣ ਵਾਲੀਆਂ ਪੰਜਾਬੀ ਵਿਧਾਨ ਸਭਾ ਚੋਣਾਂ ਲਈ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਸ਼ੁਰੂ ਹੋਇਆ ਇਹ ਤੂਫਾਨ ਪੰਜਾਬ ਦੀਆਂ ਚੋਣਾਂ 'ਚ ਵਿਰੋਧੀ ਪਾਰਟੀਆਂ ਨੂੰ ਹੂੰਝ ਕੇ ਲੈ ਜਾਵੇਗਾ। ਫਿਰ ਭਾਵੇਂ ਉਹ ਬੀਜੇਪੀ, ਕਾਂਗਰਸ ਜਾਂ ਆਮ ਆਦਮੀ ਪਾਰਟੀ ਸਮੇਤ ਕੋਈ ਵੀ ਸਿਆਸੀ ਪਾਰਟੀ ਹੋਵੇ।
ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਤੇ ਸੁਖਬੀਰ ਬਦਾਲ ਨੇ ਕਿਹਾ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਖਤਮ ਹੋ ਜਾਵੇਗੀ। ਕਿਉਂਕਿ ਕੈਪਟਨ ਦੇ ਮੰਤਰੀ ਇਹ ਖੁਦ ਮੰਨ ਰਹੇ ਹਨ ਕਿ ਅਮਰਿੰਦਰ ਸਿੰਘ ਨੇ ਲੋਕਾਂ ਲਈ ਕੁਝ ਨਹੀਂ ਕੀਤਾ ਤੇ ਜਨਤਾ ਨਾਲ ਜੋ ਵਾਅਦੇ ਕਰਕੇ ਸੱਤਾ 'ਚ ਆਏ ਸਨ ਉਹ ਵਾਅਦੇ ਵੀ ਪੂਰੇ ਨਹੀਂ ਕੀਤੇ।
ਸੁਖਬੀਰ ਨੇ ਕਿਹਾ, 'ਕਾਂਗਰਸ ਦੇ ਅੰਦਰੂਨੀ ਕਲੇਸ਼ ਤੋਂ ਸਪਸ਼ਟ ਹੋ ਚੁੱਕਾ ਕਿ ਇਹ ਦੋ ਧੜੇ ਬਣ ਚੁੱਕੇ ਹਨ। ਇਕ ਨਵਜੋਤ ਸਿੰਘ ਸਿੱਧੂ ਦੇ ਪੱਖ 'ਚ ਹੈ ਤੇ ਦੂਜਾ ਕੈਪਟਨ ਅਮਰਿੰਦਰ ਸਿੰਘ ਦੇ ਪੱਖ 'ਚ ਹੈ।' ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਹ ਦੋਵੇਂ ਧੜੇ ਇਕ ਦੂਜੇ ਨੂੰ ਖਤਮ ਕਰ ਦੇਣਗੇ ਤੇ ਕਾਂਗਰਸ ਪਾਰਟੀ ਦਾ ਵੀ ਪੰਜਾਬ ਦੀ ਸੱਤਾ 'ਚ ਨਾਮੋ ਨਿਸ਼ਾਨ ਮਿਟ ਜਾਵੇਗਾ। ਉਨ੍ਹਾਂ ਕਿਹਾ ਕਾਂਗਰਸ ਖੁਦ ਖਤਮ ਹੋ ਜਾਵੇਗੀ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਬੀਜੇਪੀ ਦੋਵਾਂ ਚੋਂ ਦੇਖਾਂਗੇ ਮੁਕਾਬਲਾ ਕਿਸ ਨਾਲ ਕਰਨਾ ਹੈ।
ਦੱਸ ਦੇਈਏ ਕਿ ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਇਨ੍ਹਾਂ ਚੋਣਾਂ 'ਚ ਅਕਾਲੀ ਦਲ ਪਿਛਲੀਆਂ ਚੋਣਾਂ ਦੀ ਤਰ੍ਹਾਂ ਬੀਜੇਪੀ ਨਾਲ ਮਿਲ ਕੇ ਚੋਣ ਨਹੀਂ ਲੜੇਗੀ।