ਅੰਮ੍ਰਿਤਸਰ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਇਸ ਹਾਰ ਮਗਰੋਂ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਲੜੀ ਸੀ। ਅਕਾਲ ਤਖ਼ਤ ਸਾਹਿਬ ਦੇ ਵੱਲੋਂ ਵੀ ਇਹੀ ਹੁਕਮ ਸੀ ਕਿ ਇਸ ਮੁੱਦੇ 'ਤੇ ਚੋਣ ਲੜੀ ਜਾਵੇ।ਇਸ ਚੋਣ 'ਚ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਚੋਣ ਜਿੱਤੀ ਹੈ।


ਭੂੰਦੜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸੀਂ ਇਸੇ ਲਈ ਰਾਜੋਆਣਾ ਦੀ ਭੈਣ ਨੂੰ ਚੋਣ ਲੜਵਾਈ ਸੀ। ਕੁਝ ਅਫ਼ਵਾਹਾਂ ਹਨ ਪਾਰਟੀ ਦੇ ਬਾਰੇ। ਅਸੀਂ ਲੰਬੀ ਲੜਾਈ ਲੜੀ ਹੈ ਇਸ ਸਭ ਚੱਲਦਾ ਰਹਿੰਦਾ ਹੈ।ਅਸੀਂ ਪਾਰਟੀ ਦੇ ਸਿਧਾਂਤਾਂ 'ਤੇ ਕਾਇਮ ਹਾਂ।


ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ