Punjab News: ਬਾਦਲ ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ? ਪਾਰਟੀ ਧਰਮ ਨਿਰਪੱਖ ਵਜੋਂ ਰਜਿਸਟਰਡ, ਧਾਰਮਿਕ ਮੁਖੀ ਤੋਂ ਨਹੀਂ ਲੈ ਸਕਦੇ ਨਿਰਦੇਸ਼, ਜਥੇਦਾਰ ਨੂੰ ਮਿਲੇਗਾ ਵਫਦ
ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲਗਾਈ ਗਈ ਧਾਰਮਿਕ ਸਜ਼ਾ 'ਤੇ ਬੋਲਦੇ ਕਿਹਾ ਕਿ ਸਾਡੇ ਉਤੇ ਝੂਠੇ ਇਲਜ਼ਾਮ ਲਾਏ ਗਏ ਸਨ। ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਹੀ ਸਾਰੇ ਇਲਜ਼ਾਮ ਝੋਲੀ ਪੁਆ ਲਏ ਗਏ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ 8 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh ) ਨਾਲ ਮੁਲਾਕਾਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh badal) ਦੇ ਅਸਤੀਫ਼ੇ ਬਾਰੇ ਵਿਚਾਰ ਕਰਨਗੇ।
ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਟ੍ਰਿਬਿਊਨ ਨੂੰ ਦੱਸਿਆ ਕਿ ਉਨ੍ਹਾਂ ਨੇ ਤਖ਼ਤ ਦੇ ਹੁਕਮਾਂ ਕਾਰਨ ਪੈਦਾ ਹੋਣ ਵਾਲੀਆਂ ਕਾਨੂੰਨੀ ਪੇਚੀਦਗੀਆਂ ਬਾਰੇ ਵਿਚਾਰ ਕਰਨ ਲਈ ਪਹਿਲਾਂ ਹੀ ਜਥੇਦਾਰ ਤੋਂ ਸਮਾਂ ਮੰਗਿਆ ਸੀ। ਸੁਖਬੀਰ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਾਰਟੀ ਦੀ ਅਗਵਾਈ ਨਹੀਂ ਕਰਨਗੇ ਪਰ ਪਾਰਟੀ ਦੇ ਸੰਵਿਧਾਨ ਅਨੁਸਾਰ ਅਸਤੀਫਾ ਪ੍ਰਵਾਨ ਕਰਨ ਲਈ ਕਾਰਜ ਕਮੇਟੀ ਅਧਿਕਾਰਤ ਹੈ।
ਹਾਲਾਂਕਿ, ਇਸ ਦੇ ਪੁਨਰਗਠਨ ਅਤੇ ਮੈਂਬਰਸ਼ਿਪ ਮੁਹਿੰਮ ਵਰਗੇ ਹੋਰ ਮੁੱਦੇ ਹਨ, ਜੋ ਪਾਰਟੀ ਦੇ ਸੰਵਿਧਾਨ ਅਨੁਸਾਰ ਹੀ ਕੀਤੇ ਜਾ ਸਕਦੇ ਹਨ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਹੈ ਤੇ ਕਾਨੂੰਨੀ ਰਾਏ ਅਨੁਸਾਰ ਇਹ ਕਿਸੇ ਧਾਰਮਿਕ ਮੁਖੀ ਤੋਂ ਨਿਰਦੇਸ਼ ਨਹੀਂ ਲੈ ਸਕਦਾ। ਅਸੀਂ ਪਾਰਟੀ ਦੇ ਸੰਵਿਧਾਨ ਦੇ ਅਨੁਸਾਰ ਕੰਮ ਕਰਨ ਲਈ ਸਮਾਂ ਮੰਗਿਆ ਹੈ ਤਾਂ ਜੋ ਮਾਨਤਾ ਰੱਦ ਹੋਣ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ-Punjab News: ਪਹਿਲੀ ਵਾਰ 2 ਦਸੰਬਰ ਵਾਲੇ ਫ਼ੈਸਲੇ 'ਤੇ ਬੋਲੇ ਬਾਦਲ ,ਕਿਹਾ-ਵਿਵਾਦਾਂ ਨੂੰ ਖ਼ਤਮ ਕਰਨ ਲਈ ਇਲਜ਼ਾਮ ਪੁਆਏ ਝੋਲੀ
ਸੁਖਬੀਰ ਬਾਦਲ ਨੇ ਕੀ ਕਿਹਾ ?
ਜ਼ਿਕਰ ਕਰ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲਗਾਈ ਗਈ ਧਾਰਮਿਕ ਸਜ਼ਾ 'ਤੇ ਬੋਲਦੇ ਕਿਹਾ ਕਿ ਸਾਡੇ ਉਤੇ ਝੂਠੇ ਇਲਜ਼ਾਮ ਲਾਏ ਗਏ ਸਨ। ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਹੀ ਸਾਰੇ ਇਲਜ਼ਾਮ ਝੋਲੀ ਪੁਆ ਲਏ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਬੇਅਦਬੀ ਕਰਨ ਦੇ ਝੂਠੇ ਇਲਜ਼ਾਮ ਲਾਏ ਹਨ ਜਦੋਂ ਕਿ ਗੁਰੂਘਰਾਂ ਦੀ ਸੇਵਾ ਕਰਨ ਵਾਲੀ ਅਕਾਲੀ ਦਲ ਪਾਰਟੀ ਹੈ। ਦੂਜੇ ਸਾਰੇ ਇਸ ਮੁੱਦੇ ਉੱਤੇ ਸਿਆਸਤ ਖੇਡਦੇ ਰਹੇ, ਜਦੋਂ ਕਿ ਉਸ ਵੇਲੇ ਤਾਂ ਮੈਂ ਇੱਥੇ ਮੌਜੂਦ ਵੀ ਨਹੀਂ ਸੀ। ਬਾਦਲ ਨੇ ਕਿਹਾ ਕਿ ਇਨ੍ਹਾਂ ਸਾਰੇ ਵਿਵਾਦਾਂ ਦੌਰਾਨ ਮੈਂ ਫੈਸਲਾ ਕੀਤਾ ਸੀ ਕਿ ਸਾਰਾ ਕੁਝ ਆਪਣੀ ਝੋਲੀ ਪਵਾਇਆ ਜਾਵੇਗਾ ਤਾਂ ਹੀ ਇਹ ਸਾਰੇ ਵਿਵਾਦ ਖ਼ਤਮ ਹੋਣਗੇ।