ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ 1983 ਦੇ ਇੱਕ ਕੇਸ ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਤਲ ਦੇ ਆਇਦ ਕੀਤੇ ਹਨ। ਕੋਰਟ ਨੇ ਸਬੂਤ ਦਰਜ ਕਰਨ ਲਈ 14 ਫਰਵਰੀ ਦੀ ਤਰੀਕ ਤੈਅ ਕੀਤੀ ਹੈ।
ਸਤੰਬਰ 1983 ਵਿੱਚ ਡਾ. ਸੁਦਰਸ਼ਨ ਕੁਮਾਰ ਤ੍ਰੇਹਨ ਦੇ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਦੋ ਹੋਰਨਾਂ ਮੁਲਜ਼ਮਾਂ ਹਰਦੇਵ ਸਿੰਘ ਤੇ ਬਲਦੇਵ ਸਿੰਘ ਨੂੰ 11 ਨਵੰਬਰ, 1990 ਨੂੰ ਬਰੀ ਕਰ ਦਿੱਤਾ ਗਿਆ ਸੀ। ਵਲਟੋਹਾ ਨੂੰ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਦਹਾਕਿਆਂ ਬਾਅਦ, ਪੁਲਿਸ ਨੇ ਉਸ ਵਿਰੁੱਧ ਆਈਪੀਸੀ ਦੀ ਧਾਰਾ 302 ਤੇ 307 ਤਹਿਤ 2019 ਵਿੱਚ ਪੱਟੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ, ਜਿਸ ਵਿੱਚ ਉਸ ਨੂੰ 13 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ।
ਪੰਜਾਬ ਹਿਉਮਨ ਰਾਈਟਸ ਆਰਗੇਨਾਈਜ਼ੇਸ਼ਨ (ਪੀਐਚਆਰਓ) ਵੱਲੋਂ ਪੁਲਿਸ-ਰਾਜਨੇਤਾ ਦੇ ਗੱਠਜੋੜ ਦੇ ਦੋਸ਼ ਲਾਏ ਜਾਣ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਨ ਲਈ ਮਜਬੂਰ ਕੀਤਾ ਗਿਆ। ਪੁਲਿਸ ਨੇ ਪੂਰਕ ਚਲਾਨ ਭਰਨ ਤੋਂ ਬਾਅਦ 35 ਸਾਲਾਂ ਬਾਅਦ ਇਸ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।