ਲੁਧਿਆਣਾ: ਅਕਾਲੀ ਨੇਤਾ ਡਾ ਦਲਜੀਤ ਚੀਮਾ ਨੇ ਲੁਧਿਆਣਾ ਪਹੁੰਚ ਆਪ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਇਸ ਦੌਰਾਨ ਉਨ੍ਹਾਂ ਪਰਾਲੀ ਦੇ ਮੁੱਦੇ ਸਮੇਤ ਮਾਈਨਿੰਗ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਅਤੇ ਆਪ ਸੁਪਰੀਮੋ ਕੇਜਰੀਵਾਲ ਨੂੰ ਖਰੀਆਂ ਖੋਟੀਆਂ ਸੁਣਾਈਆਂ।
ਚੀਮਾ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਦੀ ਧਰਮ ਪਤਨੀ ਦੇ ਦੇਹਾਂਤ ਮੌਕੇ ਪਹੁੰਚੇ ਅਫ਼ਸੋਸ ਪ੍ਰਗਟ ਕਰਨ ਲੁਧਿਆਣਾ ਪਹੁੰਚੇ ਸੀ।ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਸਰਕਾਰ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ।
ਦਲਜੀਤ ਸਿੰਘ ਚੀਮਾ ਨੇ ਜਿਥੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਡਿਲੇਅ ਕਰਨ ਦੀ ਗੱਲ ਕਹੀ ਤਾਂ ਉਥੇ ਹੀ ਕਿਹਾ ਕਿ ਡੇਰਾ ਰਾਮ ਰਹੀਮ ਨੂੰ ਪੈਰੋਲ 'ਤੇ ਭੇਜਣਾ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰ ਦੇ ਉੱਤੇ ਸਵਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ 'ਤੇ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪਰਾਲੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰੇ ਜਾਣ ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਨਿਸ਼ਾਨੇ ਤੇ ਲਿਆ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਸਰਕਾਰ ਨਹੀਂ ਬਲਕਿ ਗੁਜਰਾਤ ਦੇ ਵਿੱਚ ਇਲੈਕਸ਼ਨਾਂ 'ਚ ਬਿਜ਼ੀ ਹੈ। ਉਧਰ ਕਿਸਾਨਾਂ 'ਤੇ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਉਨ੍ਹਾਂ ਨੂੰ ਮਸ਼ੀਨਾਂ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਲ ਸੂਚੀ 'ਚ ਪਾਉਣਾ ਅਤੀ ਨਿੰਦਣਯੋਗ ਹੈ।
ਉਧਰ ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ ਵੱਲੋਂ ਪ੍ਰਯੋਗਸ਼ਾਲਾ ਨੂੰ ਬੰਦ ਕਰਨ 'ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਣ 'ਤੇ ਵੀ ਚੀਮਾ ਨੇ ਕਿਹਾ ਕਿ ਹੁਣ ਕੇਜਰੀਵਾਲ ਆਪਣੇ ਪੁਰਾਣੇ ਵਾਅਦਿਆਂ ਨੂੰ ਯਾਦ ਕਰਨ। ਉਨ੍ਹਾਂ ਕਿਹਾ ਕਿ ਚਾਹੇ ਨੋਟਾਂ ਦੀ ਗੱਲ ਹੋਵੇ ਚਾਹੇ ਕੋਈ ਹੋਰ ਮੁੱਦੇ ਬੇਰੁਜ਼ਗਾਰੀ, ਪੀਣ ਵਾਲੇ ਪਾਣੀ ਸਮੇਤ ਹੋਰਨਾਂ ਮੁੱਦਿਆਂ 'ਤੇ ਕੇਜਰੀਵਾਲ ਨੂੰ ਗੱਲ ਕਰਨੀ ਚਾਹੀਦੀ ਹੈ।
ਰੋਪੜ ਦੇ 'ਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਇਹ ਗੈਰ ਕਾਨੂੰਨੀ ਕੰਮ ਹਾਲੇ ਵੀ ਧੜੱਲੇ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਸਤੇ ਵਿੱਚ ਹੁੰਦਾ ਸੀ ਉਹ ਹੁਣ ਮਹਿੰਗੇ ਰੇਟ 'ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਗ਼ਰੀਬ ਬੰਦਾ ਪਿਸ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ