ਲੁਧਿਆਣਾ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਪੰਜਾਬ ਦੇ DGP ਵੀ.ਕੇ. ਭੰਵਰਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ DGP ਵੀ.ਕੇ. ਭੰਵਰਾ ਬਾਰੇ ਅਨਿਸ਼ਚਿਤਾ ਪੈਦਾ ਹੋਣੀ ਪੰਜਾਬ ਲਈ ਖ਼ਤਰੇ ਦੀ ਘੰਟੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਲਗਾਤਾਰ ਬਦਲੀਆਂ ਹੋ ਰਹੀਆਂ ਹਨ, ਕੰਮ ਚਲਾਊ ਅਧਿਕਾਰੀ ਲਗਾਏ ਜਾ ਰਹੇ ਹਨ। 



ਕਾਂਗਰਸ ਪਾਰਟੀ ਵੱਲੋਂ ਰਾਜਪਾਲ ਨੂੰ ਮਿਲ ਕੇ ਐਕਸਾਈਜ਼ ਪਾਲਿਸੀ ਅਤੇ ਮਾਇਨਿੰਗ ਪਾਲਿਸੀ ਨੂੰ ਲੈ ਕੇ ਐਨ.ਆਈ.ਏ ਜਾਂਚ ਦੀ ਮੰਗ ਕੀਤੇ ਜਾਣ 'ਤੇ ਮਹੇਸ਼ ਇੰਦਰ ਗਰੇਵਾਲ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਅਕਾਲੀ ਦਲ ਕੋਲ ਐਕਸਾਈਜ਼ ਪਾਲਿਸੀ ਨੂੰ ਲੈ ਕੇ ਪੁਖਤਾ ਦਸਤਾਵੇਜ਼ ਹਨ। 

ਪੀਐਸਪੀਸੀਐਲ ਦੀ ਸਬਸਿਡੀ ਨੂੰ ਲੈ ਕੇ ਗਰੇਵਾਲ ਨੇ ਕਿਹਾ ਕਿ ਨਾ ਤਾਂ ਕਾਂਗਰਸ ਸਰਕਾਰ ਨੇ ਕੋਈ ਸਬਸੀਡੀ ਦੀ ਰਾਸ਼ੀ ਜਾਰੀ ਕੀਤੀ ਅਤੇ ਨਾ ਹੁਣ ਆਮ ਆਦਮੀ ਪਾਰਟੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕੇਂਦਰ ਸਰਕਾਰ ਦੇ ਨਾਲ ਮਿਲ ਇਹ ਰਾਸ਼ੀ ਜਾਰੀ ਕੀਤੀ ਗਈ ਸੀ। 


ਦਰਅਸਲ 'ਚ ਪੰਜਾਬ ਵਿੱਚ ਡੀਜੀਪੀ ਦੇ ਅਹੁਦੇ ਲਈ ਨਵੀਂ ਜੰਗ ਛਿੜ ਗਈ ਹੈ। ਡੀਜੀਪੀ ਨਿਯੁਕਤ ਵੀਕੇ ਭਾਵਰਾ ਦੀਆਂ ਛੁੱਟੀਆਂ ਖਤਮ ਹੋ ਗਈਆਂ ਹਨ। ਉਨ੍ਹਾਂ ਨੇ ਛੁੱਟੀਆਂ ਹੋਰ ਨਹੀਂ ਵਧਾਈਆਂ। ਉਹ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਛੁੱਟੀ 'ਤੇ ਚਲੇ ਗਏ ਸਨ। ਅਜਿਹੇ 'ਚ ਜੇਕਰ ਉਹ ਵਾਪਸ ਆਉਂਦੇ ਹਨ ਤਾਂ ਉਹ ਡੀਜੀਪੀ ਦੀ ਕੁਰਸੀ 'ਤੇ ਵਾਪਸ ਆਉਣਗੇ। ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਗੌਰਵ ਯਾਦਵ ਨੂੰ ਕਾਰਜਕਾਰੀ ਡੀ.ਜੀ.ਪੀ. ਲਗਾ ਰੱਖਿਆ ਹੈ। 

ਇਸ ਦੇ ਮੱਦੇਨਜ਼ਰ 'ਆਪ' ਸਰਕਾਰ ਨੇ ਵੀ ਕੇ ਭਾਵਰਾ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇੰਟੈਲੀਜੈਂਸ ਅਲਰਟ 'ਤੇ ਸਮੇਂ ਸਿਰ ਲੋੜੀਂਦੀ ਕਾਰਵਾਈ ਨਾ ਕਰਨ 'ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਵੀ ਕੇ ਭਾਵਰਾ ਜਾਂ ਪੰਜਾਬ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। 9 ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਦੋ ਬੰਦੀ ਸਿੱਖਾਂ ਦੀ ਫਾਂਸੀ ਦੀ ਸਜ਼ਾ ਵੀ ਘਟਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ, ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ।