Barnala News: ਬਰਨਾਲਾ 'ਚ ਸ਼ਨੀਵਾਰ ਦੇਰ ਸ਼ਾਮ ਇੱਕ ਅਕਾਲੀ ਆਗੂ ਨੇ ਮਾਵਾਂ-ਧੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ ਉਸ ਨੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਸਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਸੰਦੀਪ ਮਲਿਕ, ਸੀਆਈਏ ਇੰਚਾਰਜ ਬਲਜੀਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। 


ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਵੀ ਇਕੱਠੇ ਕੀਤੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਇਹ ਘਟਨਾ ਰਾਮ ਰਾਜ ਕਲੌਨੀ 'ਚ ਵਾਪਰੀ ਹੈ। ਮ੍ਰਿਤਕਾਂ ਦੀ ਪਛਾਣ ਕੁਲਵੀਰ ਮਾਨ, ਉਸ ਦੀ ਮਾਂ ਬਲਵੰਤ ਕੌਰ ਅਤੇ ਬੇਟੀ ਨਿਮਰਤ ਕੌਰ ਵਜੋਂ ਹੋਈ ਹੈ।


ਇਹ ਵੀ ਪੜ੍ਹੋ: SGPC ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਲਿਆ ਸਖਤ ਐਕਸ਼ਨ, ਪੁਲਿਸ ਸ਼ਿਕਾਇਤ ਕਰਵਾਈ ਦਰਜ


ਪੁਲੀਸ ਦੀ ਮੁੱਢਲੀ ਪੜਤਾਲ ਅਨੁਸਾਰ ਕੁਲਵੀਰ ਮਾਨ ਰਾਮ ਰਾਜ ਕਲੌਨੀ ਵਿੱਚ ਕੋਠੀ ਨੰਬਰ 353 ਵਿੱਚ ਰਹਿੰਦਾ ਸੀ। ਬੇਟੀ ਨਿਮਰਤ ਕੌਰ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਭਾਰਤ ਆਈ ਸੀ। ਸ਼ਾਮ ਨੂੰ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਇਕ ਤੋਂ ਬਾਅਦ ਇਕ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਦੋਂ ਲੋਕ ਮੌਕੇ 'ਤੇ ਪਹੁੰਚੇ ਤਾਂ ਉਥੇ ਕੁਲਵੀਰ ਮਾਨ, ਬਲਵੰਤ ਕੌਰ ਅਤੇ ਨਿਮਰਤ ਕੌਰ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਰਿਵਾਲਵਰ ਵੀ ਉੱਥੇ ਹੀ ਪਿਆ ਸੀ। ਉਨ੍ਹਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।


ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਤਲ ਵਿੱਚ ਵਰਤਿਆ ਗਿਆ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅਸਲਾ ਲਾਇਸੈਂਸੀ ਸੀ ਜਾਂ ਨਹੀਂ। ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਇਸ ਸਾਰਾ ਕੁਝ ਕਰਨ ਦੇ ਪਿੱਛੇ ਕੀ ਕਾਰਨ ਹੈ, ਘਟਨਾ ਦਾ ਛੇਤੀ ਹੀ ਖੁਲਾਸਾ ਹੋ ਜਾਵੇਗਾ। 


ਇਹ ਵੀ ਪੜ੍ਹੋ: Weather: ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 26 ਤਰੀਕ ਤੋਂ ਬਦਲੇਗਾ ਮੌਸਮ, ਪ੍ਰੀ ਮਾਨਸੂਨ ਆਉਣ ਨਾਲ ਪਵੇਗਾ ਮੀਂਹ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।