ਪੜਚੋਲ ਕਰੋ

Punjab politics: ਭਾਜਪਾ ਨੇ ਮੁੜ ਅਕਾਲੀ ਦਲ 'ਚ ਲਾਇਆ ਸੰਨ੍ਹ, ਪੱਟ ਲਿਆਂਦੇ ਟਕਸਾਲੀ ਲੀਡਰ ! ਜਾਣੋ ਕੌਣ ਨੇ ਸੁਖਵਿੰਦਰਪਾਲ ਗਰਚਾ

ਸੁਖਵਿੰਦਰਪਾਲ ਸਿੰਘ ਗਰਚਾ ਨੇ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਪ੍ਰਵੇਸ਼ ਕੀਤਾ ਸੀ

Punjab Politics: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਜਿਹੜੀਆਂ ਚਰਚਾਵਾਂ ਚੱਲ ਰਹੀਆਂ ਸਨ ਸ਼ੁੱਕਰਵਾਰ ਨੂੰ ਉਨ੍ਹਾਂ ਤੇ ਪੂਰੀ ਤਰ੍ਹਾਂ ਨਾਲ ਉਦੋਂ ਵਿਰਾਮ ਲੱਗ ਗਿਆ ਜਦੋਂ ਉਨ੍ਹਾਂ ਨੇ ਰਸਮੀ ਤੌਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ। 

ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ।  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ। 

ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਪ੍ਰਵੇਸ਼ ਕੀਤਾ ਸੀ। 1999 ਵਿੱਚ ਬਾਦਲ ਟੌਹੜਾ ਦੇ ਵਿਵਾਦ ਸਮੇਂ ਸਰਬ ਹਿੰਦ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਬਣਾਇਆ ਗਿਆ ਅਤੇ ਉਨ੍ਹਾਂ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਹਮਾਇਤ ਕੀਤੀ ਗਈ ਅਤੇ ਬਾਅਦ ਵਿਚ ਬਾਦਲ ਟੌਹੜਾ ਵਿੱਚ ਸਮਝੌਤਾ ਹੋਣ ਤੇ ਯੂਥ ਅਕਾਲੀ ਜਲ ਦੇ ਜਨਰਲ ਸਕੱਤਰ, ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਔਹੁਦਿਆਂ ਤੇ ਵਿੱਚ ਇਸ ਸਮੇਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵਜੋਂ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਸਨ। 

ਗਰਚਾ ਦੀ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਚੰਗੇ ਅਕਸ ਕਾਰਨ ਨੌਜਵਾਨਾਂ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਵਿੰਦਰਪਾਲ ਸਿੰਘ ਗਰਚਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸੂਬੇ ਦੀ ਬਿਹਤਰੀ ਲਈ ਇੱਕ ਪਰਿਵਾਰ ਵਾਂਗ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਲਈ ਅੱਜ ਚੰਗੇ ਅਕਸ ਵਾਲੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੇ ਇੱਛੁਕ ਹਨ, ਇਸ ਨਾਲ ਪਾਰਟੀ ਮਜ਼ਬੂਤ ​​ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਸੁਖਵਿੰਦਰਪਾਲ ਸਿੰਘ ਗਰਚਾ ਦੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਤੋਂ ਹੀ ਇਕੱਠੇ ਕੰਮ ਕਰਦਿਆਂ ਭਾਜਪਾ ਲੀਡਰਸ਼ਿਪ ਨਾਲ ਚੰਗੇ ਦੋਸਤਾਨਾ ਸਬੰਧ ਰਹੇ ਹਨ, ਜਿਸ ਕਰਕੇ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਦਾ ਮਨ ਪਹਿਲਾਂ ਹੀ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਰਿਹਾ ਹੈ। ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਪੂਰਾ ਸਨਮਾਨ ਮਿਲੇਗਾ। ਪੰਜਾਬ ਦੀ ਮਜ਼ਬੂਤੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਨਗੇ। ਭਾਰਤੀ ਜਨਤਾ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਸਤਿਕਾਰ ਮਿਲਦਾ ਹੈ।

ਟਾਪ ਹੈਡਲਾਈਨ

Punjab Ration Card: ਪੰਜਾਬ ਦੇ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲਣਗੇ ਰਾਸ਼ਨ ਕਾਰਡ, CM ਮਾਨ ਕਰਨਗੇ ਵੱਡਾ ਐਲਾਨ
Punjab Ration Card: ਪੰਜਾਬ ਦੇ 10 ਲੱਖ ਨਵੇਂ ਪਰਿਵਾਰਾਂ ਨੂੰ ਮਿਲਣਗੇ ਰਾਸ਼ਨ ਕਾਰਡ, CM ਮਾਨ ਕਰਨਗੇ ਵੱਡਾ ਐਲਾਨ
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget