ਪੜਚੋਲ ਕਰੋ
Advertisement
ਅਕਾਲੀ ਲੀਡਰਾਂ ਨੇ ਰਾਜੀਵ ਗਾਂਧੀ ਦੇ ਬੁੱਤ 'ਤੇ ਮਲੀ ਕਾਲਖ਼, ਕਾਂਗਰਸੀਆਂ ਨੇ ਦੁੱਧ ਨਾਲ ਕੀਤੀ ਸਫ਼ਾਈ
ਲੁਧਿਆਣਾ: ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਮਲ਼ ਦਿੱਤੀ ਤੇ ਹੱਥਾਂ ਨੂੰ ਲਾਲ ਰੰਗ ਵਿੱਚ ਰੰਗ ਦਿੱਤਾ। ਕੁਝ ਸਮੇਂ ਬਾਅਦ ਕਾਂਗਰਸੀ ਲੀਡਰ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਸਾਫ਼ ਵੀ ਕੀਤਾ। ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ ਵਿੱਚ ਤਾ-ਉਮਰ ਕੈਦ ਤੋਂ ਬਾਅਦ ਅਕਾਲੀ ਲਗਾਤਾਰ ਰਾਜੀਵ ਗਾਂਧੀ ਤੋਂ ਭਾਰਤ ਰਤਨ ਲੈਣ ਦੀ ਮੰਗ ਕਰ ਰਹੇ ਹਨ, ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਾਂਧੀ ਪਰਿਵਾਰ ਦਾ ਬਚਾਅ ਕਰਦੇ ਆਏ ਹਨ।
ਮੰਗਲਵਾਰ ਸਵੇਰੇ ਦੋ ਅਕਾਲੀ ਲੀਡਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ਼ ਮਲ਼ਣ ਪਿੱਛੇ ਗਾਂਧੀ ਦੇ 1984 ਸਿੱਖ ਕਤਲੇਆਮ ਵਿੱਚ ਸ਼ਾਮਲ ਹੋਣ ਨੂੰ ਕਾਰਨ ਦੱਸਿਆ। ਯੂਥ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਨੇ ਮੰਗਲਵਾਰ ਸਵੇਰੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲੇ-ਲਾਲ ਰੰਗ ਵਿੱਚ ਰੰਗਣ ਤੋਂ ਬਾਅਦ ਕਿਹਾ ਕਿ ਰਾਜੀਵ ਗਾਂਧੀ ਹੀ 1984 'ਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਹੈ। ਦੋਵਾਂ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਤੇ ਨਾ ਹੀ ਕਾਂਗਰਸ ਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਕਾਨੂੰਨ ਤੋਂ ਡਰਦੇ ਹਨ।
ਅਕਾਲੀ ਲੀਡਰਾਂ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੇ ਇਸ ਕਾਰਨਾਮੇ ਦੀ ਨਿੰਦਾ ਕੀਤੀ ਤੇ ਪੁਲਿਸ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਥਾਨਕ ਲੀਡਰ ਗੁਰਸਿਮਰਨ ਸਿੰਘ ਮੰਡ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਸਾਫ ਕੀਤਾ। ਲੁਧਿਆਣਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਬਿੱਟੂ ਨੇ ਵੀ ਅਕਾਲੀਆਂ ਵੱਲੋਂ ਕੀਤੀ ਇਸ ਹਰਕਤ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਦਲ ਕੋਲ ਮੁੱਦੇ ਮੁੱਕ ਗਏ ਹਨ ਤੇ ਉਹ ਹੋਛੀ ਸਿਆਸਤ 'ਤੇ ਉੱਤਰ ਆਇਆ ਹੈ।
Strongly condemn vandalisation of Rajiv Gandhi's statue by @Akali_Dal_ workers in Ludhiana. Have asked Police to identify the guilty & take strict action. @officeofssbadal should apologise to people of Punjab for this obnoxious act.https://t.co/vh1F12KgEo
— Capt.Amarinder Singh (@capt_amarinder) December 25, 2018
ਇਹ ਵੀ ਪੜ੍ਹੋ-
ਅਕਾਲੀਆਂ ਵੱਲੋਂ ਜਨਤਕ ਥਾਵਾਂ ਤੋਂ ਗਾਂਧੀ ਪਰਿਵਾਰ ਦੇ ਨਾਂ ਮਿਟਾਉਣ ਦੀ ਮੰਗ 1984 ਸਿੱਖ ਕਤਲੇਆਮ: ਗਾਂਧੀ ਪਰਿਵਾਰ 'ਤੇ ਦੋਸ਼ਾਂ ਤੋਂ ਬਾਅਦ ਕੈਪਟਨ ਦਾ ਸੁਖਬੀਰ 'ਤੇ ਵੱਡਾ ਵਾਰ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement