Punjab News: ਜਾਗਦੀ ਜ਼ਮੀਰ ਵਾਲੀਆਂ ਬੀਬੀਆਂ ਤੋਂ ਸੇਧ ਲੈਣ ਅਕਾਲੀ ਲੀਡਰ: ਸੁਖਦੇਵ ਸਿੰਘ ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦੇ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦੇ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਬਾਦਲ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਲੀਡਰ ਨਾ ਕਰ ਸਕੇ ਉਹ ਕੰਮ ਇਨ੍ਹਾਂ ਜੁਝਾਰੂ ਬੀਬੀਆਂ ਨੇ ਕਰਕੇ ਆਪਣੀ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ ਹੈ। ਢੀਂਡਸਾ ਨੇ ਬੀਬੀਆਂ ਵਲੋਂ ਚੁੱਕੇ ਗਏ ਇਸ ਸ਼ਲਾਘਾਯੋਗ ਕਦਮ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਵਿਚ ਕੁਰਬਾਨੀਆਂ ਕਰਨ ਵਾਲੇ ਲੀਡਰਾਂ ਦੀ ਹੀ ਬਹੁਤਾਤ ਹੁੰਦੀ ਸੀ ਪਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਸਿਰਫ਼ ਚਾਪਲੂਸਾਂ ਦੀ ਹੀ ਬਣਕੇ ਰਹਿ ਗਈ ਹੈ। ਯੋਗਤਾ ਅਤੇ ਸੀਨੀਅਰਤਾ ਨੂੰ ਇਕ ਪਾਸੇ ਰੱਖਕੇ ਕੇਵਲ ਸੁਖਬੀਰ ਸਿੰਘ ਬਾਦਲ ਦੀ ਜੀ-ਹਜੂਰੀ ਕਰਨ ਵਾਲਿਆਂ ਨੂੰ ਹੀ ਵੱਡੇ-ਵੱਡੇ ਅਹੁਦੇ ਦਿੱਤੇ ਜਾਂਦੇ ਹਨ। ਉਨ੍ਹਾਂ ਆਖਿਆ ਕਿ ਅਕਾਲੀ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਕਾਰਨ ਹੀ ਅੱਜ ਅਕਾਲੀ ਦਲ ਹਾਸ਼ੀਏ `ਤੇ ਆ ਗਿਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਉਸੇ ਦਰੱਖਤ ਨੂੰ ਵੱਢ ਰਿਹਾ ਹੈ ਜਿਸ ਦੀ ਟਾਹਣੀ `ਤੇ ਉਹ ਖ਼ੁਦ ਬੈਠਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਵਿਚ ਡਰਕੇ ਬੈਠੇ ਲੀਡਰਾਂ ਨੂੰ ਵੀ ਜਾਗਦੀ ਜ਼ਮੀਰ ਵਾਲੀਆਂ ਇਨ੍ਹਾਂ ਬੀਬੀਆਂ ਤੋਂ ਸੇਧ ਲੈਕੇ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















