ਚੰਡੀਗੜ੍ਹ: ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਸਬੰਧੀ ਲੋਕਾਂ ਵਿੱਚ ਸਖ਼ਤ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਅੱਜ ਪੰਥਕ ਜਥੇਬੰਦੀਆ, ਸਤਿਕਾਰ ਕਮੇਟੀ ਤੇ ਦਲ ਖਾਲਸਾ ਵੱਲੋਂ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਲੋਕਾਂ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਜਿੱਥੇ ਵੀ ਅਕਾਲੀ ਆਗੂ ਹੋਣਗੇ, ਸਤਿਕਾਰ ਕਮੇਟੀ ਵੱਲੋਂ ਕੱਲ੍ਹ ਉੱਥੇ-ਉੱਥੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਮੌਕੇ ਪੰਥਕ ਜਥੇਬੰਦੀਆ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-ਪਠਾਨਕੋਟ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਮਾਨ, ਸਤਿਕਾਰ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਆਦੀਆ ਤੇ ਦਲ ਖਾਲਸਾ ਦੇ ਪ੍ਰਧਾਨ ਦਿਲਬਾਗ ਸਿੰਘ ਵੀ ਹਾਜ਼ਰ ਸਨ।