ਬਠਿੰਡਾ: ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਵੀ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਦਾ ਸਭ ਤੋਂ ਵੱਧ ਗੁੱਸਾ ਅੰਬਾਨੀ ਤੇ ਅਡਾਨੀ ਵੱਲ ਦਿਖ ਰਿਹਾ ਹੈ। ਕਿਸਾਨਾਂ ਨੇ ਰਿਲਾਇੰਸ ਦੇ ਪੰਪ, ਮਾਲ ਤੇ ਜੀਓ ਦਾ ਜ਼ੋਰਦਾਰ ਵਿਰੋਧ ਕੀਤਾ ਹੈ।
ਇਸ ਦੇ ਚੱਲਦੇ ਪਿਛਲੇ ਕਈ ਦਿਨਾਂ ਤੋਂ ਜੀਓ ਦੇ ਸਿਮ ਬੰਦ ਕੀਤਾ ਜੇ ਰਹੇ ਹਨ ਤਿ ਜੀਓ ਟਾਵਰਾਂ ਨੂੰ ਤਾਲੇ ਲਾਏ ਜਾ ਰਹੇ ਹਨ। ਬੁੱਧਵਾਰ ਨੂੰ ਬਠਿੰਡਾ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਜੀਓ ਟਾਵਰ ਬੰਦ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ "ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨ ਜਿੰਨਾਂ ਚਿਰ ਰੱਦ ਨਹੀਂ ਹੁੰਦੇ ਓਨਾਂ ਚਿਰ ਪੰਜਾਬ ਭਰ ਵਿੱਚ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ।"
ਜੀਓ ਟਾਵਰ ਬੰਦ ਕਰਨ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਕਿਸਾਨ ਬਿੱਗ ਬਾਜ਼ਾਰ ਅਤੇ ਈਜ਼ੀਡੇਅ ਬੰਦ ਕਰਾਕੇ ਅੰਬਾਨੀ-ਅਡਾਨੀ ਦਾ ਕਾਰੋਬਾਰ ਠੱਪ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪ ਦੀਆਂ ਚਾਲਾਂ ਚੱਲ ਕੇ ਕਿਸਾਨੀ ਅੰਦੋਲਨ ਨੂੰ ਫੇਲ੍ਹ ਨਾ ਚਾਹੁੰਦੀ ਹੈ ਪਰ ਉਹ ਇਸ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ।
ਪੰਜਾਬ 'ਚ ਰਿਲਾਇੰਸ ਜੀਓ ਲਈ ਖਤਰੇ ਦੀ ਘੰਟੀ, ਕਿਸਾਨ ਜੀਓ ਟਾਵਰ ਬੰਦ ਕਰ ਜੜ੍ਹ ਰਹੇ ਤਾਲੇ
ਏਬੀਪੀ ਸਾਂਝਾ
Updated at:
23 Dec 2020 03:42 PM (IST)
ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਵੀ ਕਰ ਰਹੇ ਹਨ।
- - - - - - - - - Advertisement - - - - - - - - -