Fazilka News : ਕਿਸਾਨਾਂ ਲਈ ਅਲਰਟ, ਖੇਤਾਂ 'ਚ ਨਾ ਲਾਇਓ ਕੰਡਿਆਲੀ ਤਾਰ, ਨਹੀਂ ਤਾਂ ਹੋਵੇਗੀ ਇਹ ਕਾਰਵਾਈ
Alert for farmers ਜ਼ਿਲਾ ਮੈਜ਼ਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ...
ਫਾਜ਼ਿਲਕਾ - ਜ਼ਿਲਾ ਮੈਜ਼ਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 8 ਅਕਤੂਬਰ 2023 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਦੱਸਿਆ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।