Punjab Alert: ਪੰਜਾਬ ਦੇ ਅੱਧਾ ਦਰਜਨ ਸ਼ਹਿਰਾਂ ਵਿੱਚ ਅਲਰਟ, ਸਰਹੱਦੀ ਇਲਾਕਿਆਂ ਵਿੱਚ ਖ਼ਾਸ ਪਹਿਰਾ
ਮੁਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਬਠਿੰਡਾ, ਅੰਮ੍ਰਿਤਸਰ, ਫਿਰੋਜ਼ਪੁਰ ਵਿੱਚ ਵਿਸ਼ੇਸ਼ ਤੌਰ ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
Punjab News: ਪੰਜਾਬ ਪੁਲਿਸ ਦੇ ਸੂਬੇ ਦੇ ਅੱਧਾ ਦਰਜਨ ਤੋਂ ਜ਼ਿਆਦਾ ਸ਼ਹਿਰਾਂ ਵਿੱਚ ਅਲਰਟ ਜਾਰੀ ਕੀਤਾ ਹੈ ਅਤੇ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਭੀੜ ਭਾੜ ਵਾਲੀਆਂ ਥਾਵਾਂ 'ਤੇ, ਧਾਰਮਿਕ ਅਸਥਾਨਾਂ ਅੱਗੇ, ਪੁਲਿਸ ਮੁਲਾਜ਼ਮ, ਪੀਏਪੀ ਕਮਾਂਡੋਜ਼ ਤੈਨਾਤ ਕੀਤੇ ਗਏ ਹਨ।
ਅਲਰਟ ਕਰਨ ਦੇ ਕਾਰਨ
ਜ਼ਿਕਰ ਕਰ ਦਈਏ ਕਿ ਇਹ ਅਲਰਟ ਦਿਵਾਲੀ ਮੌਕੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੁਝ ਧਿਰਾਂ ਵੱਲੋਂ ਦਿਵਾਲੀ ਨਾ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ ਤੇ ਇਸ ਕਾਰਨ ਕਿਹਾ ਜਾ ਰਿਹਾ ਹੈ ਕਿ ਦੋ ਫਿਰਕਿਆਂ ਵਿੱਚ ਟਕਰਾਅ ਹੋਣ ਦੀ ਸਥਿਹੀ ਬਣ ਸਕਦੀ ਹੈ।
ਕਿੱਥੇ ਕੀਤਾ ਗਿਆ ਹੈ ਅਲਰਟ
ਦੱਸ ਦਈਏ ਕਿ ਪੁਲਿਸ ਨੇ ਮੁਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਬਠਿੰਡਾ, ਅੰਮ੍ਰਿਤਸਰ, ਫਿਰੋਜ਼ਪੁਰ ਵਿੱਚ ਵਿਸ਼ੇਸ਼ ਤੌਰ ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਪੁਲਿਸ ਦਾ ਮੰਨਣਾ ਹੈ..
ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਤਿਓਹਾਰਾਂ ਕਾਰਨ ਸਾਰੇ ਸ਼ਹਿਰਾਂ ਵਿੱਚ ਭੀੜਭਾੜ ਵਧ ਜਾਂਦੀ ਹੈ ਪਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਹੋ ਸਕਦੀਆਂ ਹਨ। ਜਿਸ ਦੇ ਮੱਦੇਨਜ਼ਰ 25 ਅਕਤੂਬਰ ਤੱਕ ਚੌਕਸੀ ਵਧਾ ਦਿੱਤੀ ਗਈ ਹੈ। ਇਸ ਕਾਰਨ ਹਰ ਸ਼ਹਿਰ ਦੀ ਐਂਟਰੀ ਤੇ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਜੋ ਕਿ ਵਾਹਨਾਂ ਦੀ ਚੈਕਿੰਗ ਕਰ ਰਿਹਾ ਹੈ।
ਡਰੋਨਾਂ ਰਾਹੀਂ ਨਜ਼ਰ ਤੇ ਡਰੋਨਾਂ ਦਾ ਖ਼ਤਰਾ
ਇਸ ਦੌਰਾਨ ਕਈ ਥਾਵਾਂ ਤੇ ਪੁਲਿਸ ਬਲ ਵੱਲੋਂ ਡਰੋਨਾਂ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ ਪਰ ਦੂਜੇ ਪਾਸੇ ਹਥਿਆਰਾਂ ਤੇ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਤਸਕਰੀ ਤੇ ਹਥਿਆਰਾਂ ਦੀਆਂ ਵਾਰਦਾਤਾਂ ਵੀ ਪੁਲਿਸ ਦੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਕਾਰਨ ਸਰਹੱਦੀ ਖੇਤਰਾਂ ਵਿੱਚ 24 ਘੰਟੇ ਚੌਕਸੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ ਕਸ਼ਮੀਰ ਨਾਲ ਤਾਲਮੇਲ ਰੱਖਕੇ ਸਰਹੱਦੀ ਇਲਾਕਿਆਂ ਦੀ ਚੌਕਸੀ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।