Weather Update: ਪੰਜਾਬ ਤੇ ਹਿਮਾਚਲ ਵਿੱਚ ਅਲਰਟ, ਕਈ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
IMD ਦੀ ਭਵਿੱਖਬਾਣੀ ਅਨੁਸਾਰ, ਹਿਮਾਚਲ, ਪੰਜਾਬ ਸਣੇ ਦਿੱਲੀ ਵਿੱਚ ਤਿੰਨ ਤੋਂ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਾਇਆ ਗਿਆ ਹੈ ਕਿ ਰਾਜਧਾਨੀ 'ਚ 10 ਅਗਸਤ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਗਲਾ ਦੌਰ ਸ਼ੁਰੂ ਹੋ ਸਕਦਾ ਹੈ।
Weather Update: ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ, ਚੰਡੀਗੜ੍ਹ , ਹਰਿਆਣਾ, ਹਿਮਾਚਲ, ਰਾਜਧਾਨੀ ਦਿੱਲੀ ਅਤੇ NCR ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ IMD ਨੇ ਹਿਮਾਚਲ 'ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਦਿੱਲੀ ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਾਇਆ ਗਿਆ ਹੈ ਕਿ ਰਾਜਧਾਨੀ 'ਚ 10 ਅਗਸਤ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਗਲਾ ਦੌਰ ਸ਼ੁਰੂ ਹੋ ਸਕਦਾ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ
ਪੰਜਾਬ ਦੀ ਗੱਲ ਕਰੀਏ ਤਾਂ ਸ਼ਨੀਵਾਰ ਸਵੇਰੇ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ। ਹਾਲਾਂਕਿ ਇਸ ਤੋਂ ਬਾਅਦ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ।
ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਗਰੂਰ, ਧੂਰੀ, ਮਲੇਰਕੋਟਲਾ, ਨਾਭਾ, ਵਿੱਚ ਦਰਮਿਆਨੀ ਮੀਂਹ, ਸੁਨਾਮ, ਜਲੰਧਰ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਸਮਾਣਾ, ਪਵਟਆਲਾ, ਨਾਭਾ, ਰਾਜਪੁਰਾ, ਡੇਰਾਬਿੱਸੀ, ਫਵਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਚਮਕੌਰ ਸਾਹਿਬ, ਵਿਚ ਹਲਕਾ ਮੀਂਹ ਦੀ ਸੰਭਾਵਨਾ ਹੈ।
ਹਿਮਾਚਲ 'ਚ ਭਾਰੀ ਮੀਂਹ ਦਾ ਅਲਰਟ
ਆਈਐਮਡੀ ਨੇ ਰਾਜ ਭਰ ਵਿੱਚ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਲਈ ਇੱਕ ਪੀਲਾ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਮੀਂਹ ਕਾਰਨ ਕੁਝ ਇਲਾਕਿਆਂ 'ਚ ਆਵਾਜਾਈ ਅਤੇ ਹੋਰ ਸੇਵਾਵਾਂ 'ਚ ਵਿਘਨ ਪੈ ਸਕਦਾ ਹੈ। ਜਾਣਕਾਰੀ ਮੁਤਾਬਕ ਸੂਬੇ 'ਚ ਹੜ੍ਹਾਂ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਕਾਰਨ ਹੁਣ ਤੱਕ 6675.60 ਕਰੋੜ ਦੇ ਨੁਕਸਾਨ ਦਾ ਅੰਕੜਾ ਪੁੱਜ ਗਿਆ ਹੈ। ਹੁਣ ਤੱਕ 201 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ