ਪੜਚੋਲ ਕਰੋ
ਮੌਸਮ ਵਿਭਾਗ ਵੱਲੋਂ ਅਲਰਟ! ਭਲਕੇ ਤੋਂ ਵਰ੍ਹੇਗਾ ਤੇਜ਼ ਮੀਂਹ
ਪੰਜਾਬ ਵਿੱਚ ਅਗਲੇ ਦੋ ਦਿਨ, ਯਾਨੀ 24 ਤੋਂ 26 ਜੁਲਾਈ ਤਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਕਿਸਾਨਾਂ ਦੀ ਝੋਨੇ ਦੀ ਫਸਲ ਲਈ ਵੀ ਚੰਗਾ ਪਾਣੀ ਮਿਲੇਗਾ।

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਦੋ ਦਿਨ, ਯਾਨੀ 24 ਤੋਂ 26 ਜੁਲਾਈ ਤਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਕਿਸਾਨਾਂ ਦੀ ਝੋਨੇ ਦੀ ਫਸਲ ਲਈ ਵੀ ਚੰਗਾ ਪਾਣੀ ਮਿਲੇਗਾ। ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਹਾਇਕ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 24 ਤੋਂ 26 ਤਕ ਭਾਰੀ ਬਾਰਸ਼ ਆਏਗੀ। ਇਸ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਭਰਪੂਰ ਪਾਣੀ ਮਿਲੇਗਾ ਤੇ ਪਾਰੇ ਵਿੱਚ ਵੀ ਗਿਰਾਵਟ ਆਏਗੀ। ਉਨ੍ਹਾਂ ਕਿਹਾ ਕਿ ਜੋ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਕਾਫੀ ਘੱਟ ਆਇਆ ਸੀ, ਉਸ ਦੀ ਭਰਪਾਈ ਜੁਲਾਈ ਦੇ ਆਖ਼ਰੀ ਹਫ਼ਤੇ ਤਕ ਹੋ ਜਾਏਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਗੱਲ ਦਾ ਵੀ ਧਿਆਨ ਰੱਖਣ ਕਿ ਮੱਕੀ ਦੀ ਫਸਲ ਲਈ ਜ਼ਿਆਦਾ ਪਾਣੀ ਇਕੱਠਾ ਨਾ ਹੋਏ, ਕਿਸਾਨ ਪਾਣੀ ਦੀ ਨਿਕਾਸੀ ਕਰਦੇ ਰਹਿਣ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















