ਪੜਚੋਲ ਕਰੋ

ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਇਲਜ਼ਾਮ, ਕਿਹਾ ‘ਆਪ’ ਦੀ ਚੜ੍ਹਤ ਦੇਖ ਸਾਰੇ ਵਿਰੋਧੀ ਮਿਲਕੇ ਕਰ ਰਹੇ ਸਾਜਿਸ਼ਾਂ

ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ ਭਾਜਪਾ ਅਤੇ ਇਸਦੀਆਂ  ‘ਏ, ਬੀ ਅਤੇ ‘ਸੀ’ ਟੀਮਾਂ: ਭਗਵੰਤ ਮਾਨ2017 ਵਾਂਗ ‘ਆਪ’ ਨੂੰ ਰੋਕਣ ਲਈ ਫਿਰ ਬਣਨ ਲੱਗੇ ਨਾਪਾਕ ਗਠਜੋੜ, ਸਾਵਧਾਨ ਰਹਿਣ ਪੰਜਾਬੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ‘ਏ, ਬੀ ਅਤੇ ਸੀ’ ਟੀਮਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਭਾਜਪਾ ਅਤੇ ਇਸ ਦੀਆਂ ‘ਏ, ਬੀ ਅਤੇ ਸੀ’ ਟੀਮਾਂ ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ। ਮਾਨ ਨੇ ਕਿਹਾ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾ ਪੰਜਾਬੀਆਂ ਅੱਗੇ ਸਪਸ਼ੱਟ ਉਦਾਹਰਨ ਹਨ, ਜਦੋਂ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਸੱਤਾ ਸੌਂਪਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾ ਸਕੇ।

ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਦਾ ਪੰਜਾਬ,ਪੰਜਾਬੀ ਅਤੇ  ਪੰਜਾਬੀਅਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ। ਭਾਜਪਾ ਆਗੂਆਂ ਦੇ ਅੱਤਿਆਚਾਰਾਂ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾ ਕੇਵਲ ਸੜਕਾਂ ’ਤੇ ਰੁਲਣਾ ਪਿਆ, ਸਗੋਂ ਆਪਣੀਆਂ ਜਾਨਾਂ ਦੀ ਅਹੂਤੀ ਵੀ ਦੇਣੀ ਪਈ। ਪਰ ਅੱਜ ਲਾਲਚੀ ਅਤੇ ਭ੍ਰਿਸ਼ਟਾਚਾਰੀ ਸਿਆਸਤਦਾਨ ਅੰਦੋਲਨਕਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਕੇ ਪੰਜਾਬ ਵਿੱਚ ਭਾਜਪਾ (ਤਾਨਾਸ਼ਾਹਾਂ) ਦਾ ਰਾਜਭਾਗ ਸਥਾਪਤ ਕਰਨ ਤੱਕ ਗਿਰ ਗਏ ਹਨ।’’

ਇਸ ਦੇ ਨਾਲ ਹੀ ਮਾਨ ਨੇ ਦਾਅਵਾ ਕੀਤਾ ਕਿ ਜਦੋਂ ਵੀ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਕੋਸ਼ਿਸ਼ ਕਰਦੇ ਹਨ ਤਾਂ ਕਾਂਗਰਸ, ਕੈਪਟਨ, ਬਾਦਲ ਅਤੇ ਭਾਜਪਾ ਆਦਿ ਦੇ ਸਾਰੇ ਆਗੂ ਇਕੱਠੇ ਹੋ ਜਾਂਦੇ ਹਨ ਅਤੇ ਹੁਣ 2022 ਦੀਆਂ ਚੋਣਾ ਵਿੱਚ ‘ਆਪ’ ਦੇ ਵਿਰੁੱਧ ਕਾਂਗਰਸ, ਕੈਪਟਨ, ਢੀਂਡਸਾ ਅਤੇ ਬਾਦਲ ਦਲ ਅੰਦਰਖਾਤੇ ਭਾਜਪਾ ਨਾਲ ਚੋਣ ਗਠਜੋੜ ਕਰ ਚੁੱਕੇ ਹਨ। ਇਸੇ ਲਈ ਇਨਾਂ ਰਿਵਾਇਤੀ ਪਾਰਟੀਆਂ ਦੇ ਆਗੂ ਥੋਕ ਦੇ ਭਾਅ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਦੀ ਭਾਜਪਾ ਨਾਲ ਦੋਸਤੀ ਜੱਗ ਜਾਹਿਰ ਹੈ ਅਤੇ ਬਾਦਲ ਪਰਿਵਾਰ ਹਮੇਸ਼ਾਂ ਹੀ ਭਾਜਪਾ ਦੀ ਏ ਟੀਮ ਵਜੋਂ ਪ੍ਰਸਿੱਧ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਭਾਜਪਾ ਲਈ ਬੀ ਟੀਮ ਵਜੋਂ ਜਾਣੇ ਗਏ ਹਨ, ਜਦੋਂ ਕਿ ਚੋਣਾ ਨਾਂ ਜਿੱਤਣ ਵਾਲੇ ਲੋਕ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਭਾਜਪਾ ਦੀ ‘ਸੀ’ ਟੀਮ ਵਜੋਂ ਕੰਮ ਕਰ ਰਹੇ ਹਨ।

ਨਾਲ ਹੀ ਮਾਨ ਨੇ ਕਿਹਾ ਕਿ ਜਿੱਥੇ ਇਖ਼ਲਾਕ ਤੋਂ ਗਿਰੇ ਲੋਕ ਕਿਸਾਨਾਂ ਦੀਆਂ ਕੁਰਬਾਨੀਆਂ ਤੋਂ ਲੰਘ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ, ਉਥੇ ਹੀ ਭ੍ਰਿਸ਼ਟਾਚਾਰੀ ਆਗੂਆਂ ਨੂੰ ਇਨਫੋਰਸਮੈਂਟ ਡਾਇਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਦਾ ਡਰਾ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਜਿਉਂ- ਜਿਉਂ ਵਿਧਾਨ ਸਭਾ ਚੋਣਾ ਨਜ਼ਦੀਕ ਆ ਰਹੀਆਂ ਹਨ, ਤਿਉਂ- ਤਿਉਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਆਗੂਆਂ ਅਤੇ ਪਾਰਟੀਆਂ ਦੇ ਚਿਹਰੇ ਨੰਗੇ ਹੋ ਰਹੇ ਹਨ। ‘ਆਪ’ ਦੀ ਚੜ੍ਹਤ ਦੇਖਦਿਆਂ ਸਾਰੇ ਵਿਰੋਧੀ ਮਿਲ ਕੇ ਤਿਕੜਮਬਾਜੀਆਂ ਅਤੇ ਸਾਜਿਸ਼ਾਂ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸਮੇਤ ਕਿਸਾਨਾਂ ਦੀਆਂ ਕੁਰਬਾਨੀਆਂ ਦੀ ਦੁਹਾਈ ਦੇਣ ਵਾਲੇ ਕੁੱਝ ਲੋਕ ਵੀ ਭਾਜਪਾ ਦੀ ਬੇੜੀ ਵਿੱਚ ਸਵਾਰ ਹੋ ਰਹੇ ਹਨ ਅਤੇ ਉਨ੍ਹਾਂ ਦੇ ਦੋਹਰੇ ਕਿਰਦਾਰ ਲੋਕਾਂ ਸਾਹਮਣੇ ਆ ਗਏ ਹਨ।

ਇਹ ਵੀ ਪੜ੍ਹੋ: Punjab Corona Restrictions: ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨਵੀਂ ਗਾਈਡਲਾਈਨਜ਼ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget