Punjab Election 2022: ਪੰਜ ਰਾਜਾਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 2022 (Punjab Election 2022 ) ਨੂੰ ਲੈ ਕੇ ਪਾਰਟੀਆਂ ਵਿੱਚ ਨਿਯੁਕਤੀਆਂ ਤੇ ਤਬਦੀਲੀਆਂ ਦਾ ਦੌਰ ਜਾਰੀ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਅਲਕਾ ਲਾਂਬਾ (Alka Lamba) ਨੂੰ ਪੰਜਾਬ ਕਾਂਗਰਸ ਦੀ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਜਦੋਂ ਤਕ ਪੰਜਾਬ 'ਚ ਚੋਣਾਂ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ, ਉਦੋਂ ਤੱਕ ਅਲਕਾ ਲਾਂਬਾ ਚੋਣਾਂ ਨਾਲ ਜੁੜੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣਗੇ।
ਦੱਸ ਦੇਈਏ ਕਿ ਕਾਂਗਰਸ (Congress) ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅਲਕਾ ਲਾਂਬਾ ਦੀ ਨਿਯੁਕਤੀ ਨੂੰ ਲੈ ਕੇ ਪੱਤਰ ਜਾਰੀ ਕੀਤਾ ਹੈ। ਪੱਤਰ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਹੋਵੇਗੀ। ਦੱਸਣਯੋਗ ਹੈ ਕਿ 2022 'ਚ ਪੰਜ ਸੂਬਿਆਂ ਪੰਜਾਬ, ਉੱਤਰ ਪ੍ਰਦੇਸ਼, ਮਨੀਪੁਰ, ਉਤਰਾਖੰਡ ਤੇ ਗੋਆ 'ਚ ਚੋਣਾਂ ਹੋਣੀਆਂ ਹਨ।
ਆਮ ਆਦਮੀ ਪਾਰਟੀ (AAP) ਛੱਡ ਕੇ ਕਾਂਗਰਸ ਵਿੱਚ ਆਈ ਅਲਕਾ ਲਾਂਬਾ
ਅਲਕਾ ਲਾਂਬਾ ਦਿੱਲੀ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਰਹਿ ਚੁੱਕੀ ਹੈ ਅਤੇ ਪਿਛਲੀਆਂ ਚੋਣਾਂ ਦੌਰਾਨ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਈ ਸੀ। ਉਹ ਚੋਣ ਵੀ ਹਾਰ ਗਈ ਸੀ। ਹੁਣ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਵਿਰੁੱਧ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ।
ਹੁਣ ਜਦੋਂ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ ਤੇ ਦਿੱਲੀ ਮਾਡਲ ਦੀ ਗੱਲ ਕਰ ਰਹੇ ਹਨ ਤਾਂ ਹੋ ਸਕਦਾ ਹੈ ਕਿ ਅਲਕਾ ਲਾਂਬਾ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮਾਡਲ ਦੀਆਂ ਕਮੀਆਂ ਨੂੰ ਉਜਾਗਰ ਕਰਕੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇ।
ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਅਲਕਾ ਲਾਂਬਾ
ਅਲਕਾ ਲਾਂਬਾ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਐਕਟਿਵ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਬੇਬਾਕੀ ਨਾਲ ਖੁੱਲ੍ਹ ਕੇ ਆਪਣੀ ਗੱਲ ਰੱਖਦੀ ਹੈ। ਇਸ ਦੇ ਨਾਲ ਹੀ ਟੀਵੀ ਬਹਿਸਾਂ ਦੌਰਾਨ ਵੀ ਉਹ ਆਪਣੀ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਰੱਖਦੀ ਹੈ।
ਇਹ ਵੀ ਪੜ੍ਹੋ : Omicron Variant : ਪੰਜਾਬ 'ਚ ਓਮੀਕ੍ਰੋਨ ਦੀ ਐਂਟਰੀ, ਨਵਾਂਸ਼ਹਿਰ 'ਚ ਮਿਲਿਆ ਪਹਿਲਾ ਮਰੀਜ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490