26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਵੇਗੀ Alka Lamba, ਕਿਹਾ- ਮੈਂ ਡਰਨ ਵਾਲੀ ਨਹੀਂ
Punjab News: ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਾਬਕਾ ਨੇਤਾ ਅਲਕਾ ਲਾਂਬਾ ਨਿਸ਼ਾਨੇ 'ਤੇ ਹੈ। ਅਲਕਾ ਲਾਂਬਾ ਨੂੰ ਪੰਜਾਬ ਪੁਲਿਸ ਦਾ ਨੋਟਿਸ ਮਿਲਿਆ ਹੈ।
Punjab police Notice: ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਭੜਕਾਊ ਬਿਆਨ ਦੇਣ ਦੇ ਦੋਸ਼ 'ਚ ਕਾਂਗਰਸ ਨੇਤਾ ਅਲਕਾ ਲਾਂਬਾ ਖਿਲਾਫ ਮਾਮਲਾ ਦਰਜ ਕੀਤਾ ਹੈ। ਕਾਂਗਰਸ ਆਗੂ ਅਲਕਾ ਲਾਂਬਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਪੁਲਿਸ ਦੇ ਨੋਟਿਸ ਤੋਂ ਡਰਨ ਵਾਲੀ ਨਹੀਂ ਹੈ। ਇਸ ਦੇ ਨਾਲ ਹੀ ਅਲਕਾ ਲਾਂਬਾ ਨੇ ਕਿਹਾ ਹੈ ਕਿ ਉਹ 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਵੇਗੀ।
ਅਲਕਾ ਲਾਂਬਾ ਨੇ ਟਵੀਟ ਕਰਕੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਪ੍ਰਤੀਕਿਰਿਆ ਦਿੱਤੀ ਹੈ। ਅਲਕਾ ਲਾਂਬਾ ਨੇ ਕਿਹਾ, "ਪੰਜਾਬ ਪੁਲਿਸ ਵਲੋਂ ਦਿੱਤੇ ਗਏ ਕਾਨੂੰਨੀ ਨੋਟਿਸ ਦੇ ਮੁਤਾਬਕ ਮੈਂ ਮੰਗਲਵਾਰ 26 ਅਪ੍ਰੈਲ ਨੂੰ ਸਵੇਰੇ 9 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਰੂਪਨਗਰ, ਪੰਜਾਬ ਜਾਵਾਂਗੀ।"
ਅਲਕਾ ਲਾਂਬਾ ਦਾ ਕਹਿਣਾ ਹੈ ਕਿ ਉਹ ਸੱਚਾਈ ਲਈ ਖੜ੍ਹੇਗੀ। ਕਾਂਗਰਸ ਨੇਤਾ ਨੇ ਕਿਹਾ, ''ਮੈਂ ਜੋ ਕਿਹਾ, ਉਸ 'ਤੇ ਹਮੇਸ਼ਾ ਕਾਇਮ ਰਹਾਂਗੀ। ਮੈਂ ਡਰਨ ਵਾਲੀ ਨਹੀਂ ਹਾਂ। ਨਾ ਹੀ ਮੈਂ ਆਮ ਆਦਮੀ ਪਾਰਟੀ ਵਾਂਗ ਡਰੱਗ ਮਾਫੀਆ ਤੋਂ ਲਿਖਤੀ ਮੁਆਫੀ ਮੰਗਣ ਤੋਂ ਬਾਅਦ ਡਰ ਕੇ ਘਰ ਬੈਠਣ ਵਾਲਿਆਂ ਚੋਂ ਹਾਂ।"
पंजाब पुलिस द्वारा दिए गए क़ानूनी नोटिस के मुताबिक़ 26अप्रेल,मंगलवार,सुबह 9बजे SIT के सामने पेश होने के लिए रूपनगर,पंजाब जाऊँगी.
— Alka Lamba (@LambaAlka) April 21, 2022
जो कहा उस पर सदा अडिग रहूँगी,डरने वालों में से नहीं हूं,
ना ही #AAP की तरह नशा माफियाओं से लिखित में माफ़ी माँग कर डर कर घर बैठ जाने वालों में से हूँ. pic.twitter.com/aaFSWNIC3S
ਪੰਜਾਬ ਪੁਲਿਸ ਪਹੁੰਤੀ ਸੀ ਦਿੱਲੀ
ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਜਵਾਨ ਬੁੱਧਵਾਰ ਨੂੰ ਦਿੱਲੀ ਪਹੁੰਚੀ। ਅਲਕਾ ਲਾਂਬਾ ਤੋਂ ਇਲਾਵਾ ਕੁਮਾਰ ਵਿਸ਼ਵਾਸ ਖ਼ਿਲਾਫ਼ ਵੀ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਟਵੀਟ ਕਰਕੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਘਰ ਪਹੁੰਚਣ ਦੀ ਜਾਣਕਾਰੀ ਦਿੱਤੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਹਾਲਾਂਕਿ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਨੂੰ ਵਿਰੋਧੀ ਧਿਰ ਦਾ ਸਮਰਥਨ ਹਾਸਲ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਬਦਲੇ ਦੀ ਭਾਵਨਾ ਤਹਿਤ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: