ਪੜਚੋਲ ਕਰੋ
ਕੇਜਰੀਵਾਲ 'ਤੇ ਟਿੱਪਣੀ ਦੇ ਮਾਮਲੇ 'ਚ ਅਲਕਾ ਲਾਂਬਾ ਨੇ FIR ਨੂੰ ਚੁਣੌਤੀ ਦੇਣ ਵਾਲੀ ਦਾਇਰ ਪਟੀਸ਼ਨ ਲਈ ਵਾਪਸ
ਕਾਂਗਰਸ ਨੇਤਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਤੇ ਬਿਆਨ ਲਈ ਰੋਪੜ ਵਿੱਚ ਦਰਜ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ।
Alka Lamba
ਚੰਡੀਗੜ੍ਹ : ਕਾਂਗਰਸ ਨੇਤਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਤੇ ਬਿਆਨ ਲਈ ਰੋਪੜ ਵਿੱਚ ਦਰਜ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਉਸ ਨੇ ਕਿਹਾ ਕਿ ਉਹ ਬਿਹਤਰ ਤੱਥਾਂ ਨਾਲ ਨਵੀਂ ਪਟੀਸ਼ਨ ਦਾਇਰ ਕਰਨਾ ਚਾਹੁੰਦੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਉਸ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਦਿੰਦਿਆਂ ਪਟੀਸ਼ਨ ਖਾਰਜ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ 'ਭੜਕਾਊ ਬਿਆਨਾਂ' ਨੂੰ ਲੈ ਕੇ ਦਰਜ ਇੱਕ ਮਾਮਲੇ ਦੇ ਸਿਲਸਿਲੇ ਵਿੱਚ ਪੰਜਾਬ ਪੁਲਿਸ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਦੇ ਘਰ ਪਹੁੰਚੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ 'ਭੜਕਾਊ ਬਿਆਨਾਂ' ਨੂੰ ਲੈ ਕੇ ਦਰਜ ਇੱਕ ਮਾਮਲੇ ਦੇ ਸਿਲਸਿਲੇ ਵਿੱਚ ਪੰਜਾਬ ਪੁਲਿਸ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਦੇ ਘਰ ਪਹੁੰਚੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
ਇਸ ਤੋਂ ਬਾਅਦ ਰੋਪੜ ਦੇ ਸਦਰ ਥਾਣੇ ਵਿੱਚ 12 ਅਪ੍ਰੈਲ ਨੂੰ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ 'ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ‘ਆਪ’ ਕਨਵੀਨਰ ਕੇਜਰੀਵਾਲ ਇੱਕ ਦਿਨ ਪੰਜਾਬ ਨਾਲ ਧੋਖਾ ਕਰਨਗੇ। ਕੁਮਾਰ ਵਿਸ਼ਵਾਸ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਅਲਕਾ ਲਾਂਬਾ ਨੇ ਵੀ ਅਜਿਹਾ ਹੀ ਬਿਆਨ ਦੇ ਕੇ ਉਨ੍ਹਾਂ ਦਾ ਸਮਰਥਨ ਕੀਤਾ ਸੀ।
ਇਸ ਮਗਰੋਂ ਅਲਕਾ ਲਾਂਬਾ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹੁਣ ਉਸ ਨੇ ਨਵੀਂ ਪਟੀਸ਼ਨ ਦਾਇਰ ਕਰਕੇ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਇਸ ਦੀ ਇਜਾਜ਼ਤ ਦਿੰਦੇ ਹੋਏ ਪਟੀਸ਼ਨ ਨੂੰ ਵਾਪਸ ਲੈਣ ਦੀ ਆਜ਼ਾਦੀ ਦਿੰਦੇ ਹੋਏ ਇਸ ਨੂੰ ਖਾਰਜ ਕਰ ਦਿੱਤਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















