Punjab News: ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।



ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੈ।


ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98  ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ