Punjab Police: ਪੁਲਿਸ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਖੁਫੀਆ ਜਾਣਕਾਰੀ ਮਿਲੀ ਹੈ। ਜਿਸ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ 4 ਰਾਜਾਂ ਦੀ ਸਰਹੱਦ ਅਤੇ ਪਾਕਿ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਪੁਲਸ ਸਾਰੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਅਪਰੇਸ਼ਨ ਦਾ ਅਸਰ ਕਰੀਬ 10 ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਸਭ ਤੋਂ ਅਹਿਮ ਚੰਡੀਗੜ੍ਹ-ਪੰਜਾਬ ਬਾਰਡਰ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੀ ਪੰਜਾਬ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਅਰਪਿਤ ਸ਼ੁਕਲਾ ਨੇ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਬੀਐਸਐਫ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਸੀ।
ਇਹ ਸਰਚ ਆਪਰੇਸ਼ਨ ਸੂਬੇ ਭਰ ਵਿੱਚ ਚਲਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਅਪਰੇਸ਼ਨ ਦਾ ਮੁੱਖ ਮਕਸਦ ਸਿਰਫ਼ ਨਸ਼ਿਆਂ 'ਤੇ ਕਾਬੂ ਪਾਉਣਾ ਹੈ। ਆਪਰੇਸ਼ਨ ਸੀਲ ਤਹਿਤ ਪੰਜਾਬ ਪੁਲਿਸ ਨੇ 4 ਰਾਜਾਂ ਨਾਲ ਲੱਗਦੇ 10 ਦੇ ਕਰੀਬ ਜ਼ਿਲ੍ਹਿਆਂ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਇਹ ਜ਼ਿਲ੍ਹੇ ਪੰਜਾਬ ਦੇ ਨਾਲ ਲੱਗਦੇ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਹਨ। ਪੁਲਿਸ ਮੰਨ ਰਹੀ ਹੈ ਕਿ ਤਸਕਰ ਪੰਜਾਬ ਦੇ ਰਸਤੇ ਇਨ੍ਹਾਂ ਰਾਜਾਂ ਵਿਚ ਆਸਾਨੀ ਨਾਲ ਦਾਖ਼ਲ ਹੋ ਜਾਂਦੇ ਹਨ, ਜਿਸ ਕਾਰਨ ਪੰਜਾਬ ਪੁਲਿਸ ਨੇ ਚਾਰਾਂ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ |
ਜਾਣਕਾਰੀ ਮੁਤਾਬਕ, ਇਸ ਸਾਲ 34 ਡਰੋਨਾਂ ਨੂੰ ਰੋਕਿਆ ਗਿਆ ਹੈ ਅਤੇ 735 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। 204 ਵੱਡੇ ਨਸ਼ਾ ਤਸਕਰ ਵੀ ਫੜੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ 38 ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਸਰਹੱਦ ਪਾਰੋਂ ਆਉਂਦੀ ਹੈਰੋਇਨ ਦੀ ਖੇਪ ਨੂੰ ਲੈ ਕੇ ਸਰਹੱਦੀ ਜ਼ੋਨ ਵਿੱਚ ਸਾਂਝਾ ਆਪ੍ਰੇਸ਼ਨ ਚਲਾਉਣ ਲਈ ਰਾਜ਼ੀ ਹੋ ਗਏ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ