Punjab News: CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀਆਂ ਲਈ ਦਿੱਤੀਆਂ ਵਧਾਈਆਂ, ਜਾਣੋ ਹੋਰ ਕੀ ਹੋਈ ਚਰਚਾ ?
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ...ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ
Punjab News: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਚੌਥੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ। ਇਸ ਵਾਰ ਫੇਰਬਦਲ ਵਿੱਚ 5 ਨਵੇਂ ਨਾਂਅ ਸ਼ਾਮਲ ਕੀਤੇ ਗਏ ਹਨ ਜਿਸ ਵਿੱਚ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੇ ਨਾਂਅ ਸ਼ਾਮਲ ਹਨ।
ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੰਜ ਨਵੇਂ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਮੀਟਿੰਗ 'ਚ ਮੁੱਖ ਤੌਰ 'ਤੇ ਮੁੱਖ ਮੰਤਰੀ ਨੂੰ ਦਿੱਤੇ ਗਏ ਵਿਭਾਗਾਂ 'ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵੀ ਚਰਚਾ ਕੀਤੀ ਗਈ। CM ਮਾਨ ਨੇ 5 ਨਵੇਂ ਮੰਤਰੀਆਂ ਨੂੰ ਮਿਲਣ ਤੋਂ ਬਾਅਦ ਫੋਟੋ ਸ਼ੇਅਰ ਕਰਕੇ ਜਾਣਕਾਰੀ ਦਿੱਤੀ।
ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ...
— Bhagwant Mann (@BhagwantMann) September 24, 2024
ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ... pic.twitter.com/y1ptqakUcl
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ...ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ।
ਇਹ ਵੀ ਪੜ੍ਹੋ-Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਵਿੱਚੋਂ ਸਿਰਫ਼ 3 ਸੀਟਾਂ ਹੀ ਜਿੱਤ ਸਕੀ। ਮੰਤਰੀ ਮੰਡਲ ਵਿੱਚ ਫੇਰਬਦਲ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 16 ਹੋ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :