ਆਲ ਇੰਡੀਆ ਕਾਂਗਰਸ ਬ੍ਰਿਗੇਡ ਦੇ ਅਹੁਦੇਦਾਰ ਅਤੇ ਵਰਕਰ 'ਆਪ' 'ਚ ਹੋਏ ਸ਼ਾਮਲ
ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ਤੋਂ ਕਾਂਗਰਸ ਪਾਰਟੀ ਦੇ ਵਰਕਰ ਯੂਥ ਆਗੂ ਹਰੀਸ਼ ਸ਼ਰਮਾ (ਪ੍ਰਧਾਨ ਆਲ ਇੰਡੀਆ ਕਾਂਗਰਸ ਬ੍ਰਿਗੇਡ, ਪੰਜਾਬ) ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਚੰਡੀਗੜ੍ਹ: ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ਤੋਂ ਕਾਂਗਰਸ ਪਾਰਟੀ ਦੇ ਵਰਕਰ ਯੂਥ ਆਗੂ ਹਰੀਸ਼ ਸ਼ਰਮਾ (ਪ੍ਰਧਾਨ ਆਲ ਇੰਡੀਆ ਕਾਂਗਰਸ ਬ੍ਰਿਗੇਡ, ਪੰਜਾਬ) ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਨੂੰ 'ਆਪ' ਪੰਜਾਬ ਤੇ ਚੰਡੀਗੜ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਚੰਡੀਗੜ ਮਾਮਲਿਆਂ ਦੇ ਸਹਿ ਇੰਚਾਰਜ ਪ੍ਰਦੀਪ ਛਾਬੜਾ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਆਲ ਇੰਡੀਆ ਕਾਂਗਰਸ ਬ੍ਰਿਗੇਡ ਦੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਇਸ ਲਈ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ।
ਵਿਧਾਇਕ ਜਰਨੈਲ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਨਿਸ਼ਚਿਤ ਹੈ, ਕਿਉਂਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੀ ਸੌੜੀ ਅਤੇ ਲੋਟੂ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਸੂਬੇ ਦੇ ਲੋਕ ਰਾਜਨੀਤਿਕ ਤਬਦੀਲੀ ਲਿਆਉਣਾ ਚਾਹੁੰਦੇ ਹਨ, ਜਿਸ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਨ ਦਾ ਸੰਕਲਪ ਕੀਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















