ਸੰਗਰੂਰ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸਤਰੀ ਵਿੰਗ ਦੀ ਐਕਟਿੰਗ ਪ੍ਰਧਾਨ ਪ੍ਰੋਫੈਸਰ ਰਮਨਦੀਪ ਕੌਰ ਨੌਰੰਗ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਸ੍ਰੌਮਣੀ ਅਕਾਲੀ ਦਲ ਅਤੇ ਪੰਥਕ ਜਥੇਬੰਦੀਆ ਦੀ ਸਾਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੌਆਣਾ ਦੀ ਹਮਾਇਤ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਫੈਡਰੇਸ਼ਨ ਇਸਤਰੀ ਵਿੰਗ ਵੱਲੋ ਸਪੱਸ਼ਟ ਕੀਤਾ ਜਾਦਾ ਹੈ ਕਿ ਸਾਡੀ ਹਮਾਇਤ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਹੈ ਤੇ ਸੰਗਰੂਰ ਵਾਸੀ 23 ਜੂਨ ਨੂੰ ਆਪਣੀ ਕੀਮਤੀ ਵੋਟ ਕਮਲਦੀਪ ਕੌਰ ਰਾਜੌਆਣਾ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਮੋਹਰ ਲਗਾਕੇ ਪਾਉਣ।
ਦੱਸ ਦਈਏ ਕਿ ਦੋਵਾਂ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਅਤੇ ਬੁਲਾਰੇ ਸ੍ਰੌਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਫੈਡਰੇਸ਼ਨ ਲਗਾਤਾਰ ਕਮਲਦੀਪ ਕੌਰ ਰਾਜੋਆਣਾ ਦੀ ਹਮਾਇਤ ਵਿੱਚ ਨਿਰੰਤਰ ਚੋਣ ਪ੍ਰਚਾਰ ਕਰ ਰਹੀ ਹੈ ਫੈਡਰੇਸ਼ਨ ਨੇਤਾਵਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾ ਦੀ ਰਿਹਾਈ ਲਈ ਚੋਣ ਲੜ ਰਹੀ ਰਾਜੋਆਣਾ ਦੇ ਹੱਕ ਵਿੱਚ ਆ ਜਾਣ ਇਸ ਨਾਲ ਇਤਿਹਾਸਕ ਜਿੱਤ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹਾਈ ਅਲਰਟ ਦੌਰਾਨ ਵੀ ਚੋਰਾਂ ਦੇ ਹੌਂਸਲੇ ਬੁਲੰਦ, ਧਾਰਮਿਕ ਥਾਵਾਂ 'ਤੇ ਚੋਰੀ ਦੀ ਘਟਨਾ ਨੂੰ ਇੰਝ ਦਿੱਤਾ ਅੰਜਾਮ