ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕਨਵੀਨਰ ਪਦ ਤੋਂ ਹਟਾਏ ਜਾਣ ਤੋਂ ਬਾਅਦ ਸੁੱਚਾ ਸਿੰਘ ਛੋਟੇਪੁਰ ਵੱਲੋਂ ਲੀਡਰਾਂ ਦੇ ਕਈ ਇਲਜ਼ਾਮ ਲਾਏ। ਇਸ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ।
ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾ ਕੇ ਮੋਟਾ ਪੈਸਾ ਕਮਾਉਣਾ ਚਾਹੁੰਦੇ ਹਨ। ਪਰ ਪੰਜਾਬ ਦੇ ਲੋਕ ਬਹੁਤ ਹੁਸ਼ਿਆਰ ਹਨ। ਪਰ ਜਦੋਂ ਛੋਟੇਪੁਰ ਦੀ ਇਮਾਨਦਾਰੀ ਨੇ ਨਾਤੇ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਨੇ ਕਿਹਾ, ਅਕਾਲੀ ਦਲ ਵਿੱਚ ਪਹਿਲਾਂ ਹੀ ਬਹੁਤ ਇਮਾਨਦਾਰ ਲੋਕ ਹਨ। ਇਸ ਲਈ ਉਨ੍ਹਾਂ ਨੂੰ ਕਿਸੇ ਦੀ ਲੋੜ ਨਹੀਂ।
ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਅੰਤਿਮ ਸਸਕਾਰ ਹੋ ਚੁੱਕਿਆ ਹੈ। ਅਸੀਂ ਪਹਿਲਾਂ ਵੀ ਇਹ ਕਹੀ ਸੀ ਕਿ ਇਹ ਲੋਕ ਟਿਕਟਾਂ ਦੇ ਵੇਚਦੇ ਹਨ ਅਤੇ ਹੁਣ ਤਾਂ ਉਨ੍ਹਾਂ ਨੇ ਖ਼ੁਦ ਇਹ ਗੱਲ ਕਿ ਸਭ ਕੁੱਝ ਸਾਫ਼ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਸੁਖਬੀਰ ਬਾਦਲ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਦੁਰਗਿਆਣਾ ਮੰਦਰ ਦੇ ਇੱਕ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।