ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰ ਕੇ ਉਮਰ ਕੈਦ ਵਿੱਚ ਬਦਲਣ 'ਤੇ ਪੰਜਾਬ ਬੀਜੇਪੀ ਨੂੰ ਕੋਈ ਇਤਰਾਜ਼ ਨਹੀਂ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤੇ ਹੈ। ਕਾਂਗਰਸ ਨੇ ਵੀ ਇਸ ਫੈਸਲੇ ਬਾਰੇ ਬੋਲਣ ਤੋਂ ਚੁੱਪੀ ਵੱਟ ਲਈ ਹੈ ਪਰ ਬੇਅੰਤ ਸਿੰਘ ਦੇ ਪਰਿਵਾਰ ਨੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ।
ਬੇਸ਼ੱਕ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਖੜਕੀ ਹੋਈ ਹੈ ਪਰ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਦਲਣ ਦੇ ਮਾਮਲੇ 'ਤੇ ਬੀਜੇਪੀ ਵੀ ਅਕਾਲੀ ਦਲ ਨਾਲ ਖੜ੍ਹੀ ਹੈ। ਬੀਜੇਪੀ ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਫ਼ੈਸਲੇ ’ਤੇ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹਾ ਕਰਕੇ ਕੋਈ ਗ਼ਲਤੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕ ਬਿਨਾਂ ਵਜ੍ਹਾ ਇਸ ਫ਼ੈਸਲੇ ਦੀ ਆਲੋਚਨਾ ਕਰਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਮਲਿਕ ਨੇ ਕਿਹਾ ਕਿ ਰਾਜੋਆਣਾ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਜੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਫ਼ਾਂਸੀ ਖ਼ਤਮ ਕਰਕੇ ਉਮਰ ਕੈਦ ਵਿਚ ਤਬਦੀਲ ਕੀਤੀ ਹੈ ਤਾਂ ਇਸ ਵਿੱਚ ਕੋਈ ਗ਼ਲਤ ਕਾਰਵਾਈ ਨਹੀਂ ਹੋਈ। ਸ਼ਵੇਤ ਮਲਿਕ ਨੇ ਕਿਹਾ ਕਿ ਰਾਜੋਆਣਾ ਮਾਮਲੇ ਵਿੱਚ ਕਾਂਗਰਸ ਨੇ ਵੀ ਫ਼ੈਸਲੇ ਦਾ ਸਮਰਥਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਭੇਜੀ ਗਈ ਸੂਚੀ ਵਿੱਚ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ। ਇਸ ਤਹਿਤ ਹੀ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਫ਼ੈਸਲਾ ਲਿਆ ਗਿਆ।
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਰਿਸਦੇ ਜ਼ਖ਼ਮਾਂ ਨੂੰ ਭਰਨ ਵਿੱਚ ਸਹਾਈ ਹੋਵੇਗਾ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫ਼ੈਸਲਾ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਟਕੋਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗਾ, ਜਿਨ੍ਹਾਂ ਨੂੰ ਉਨ੍ਹਾਂ ਕਾਲੇ ਦਿਨਾਂ ਦੌਰਾਨ ਅੱਤਿਆਚਾਰ ਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਕੇਂਦਰ ਤੇ ਸੂਬੇ ਦੀਆਂ ਕਾਂਗਰਸ ਸਰਕਾਰਾਂ ਦੇ ਅਸੰਵੇਦਨਸ਼ੀਲ ਤੇ ਵਿਤਕਰੇ ਭਰੇ ਫੈਸਲਿਆਂ ਨੇ ਪੰਜਾਬ ਨੂੰ ਅਤਿਵਾਦ ਦੀ ਹਨੇਰੀ ਗੁਫਾ ਵੱਲ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਮੌਤ ਦੀ ਸਜ਼ਾ ਦਾ ਵਿਰੋਧ ਕੀਤਾ ਹੈ।
ਰਾਜੋਆਣਾ ਦੀ ਸਜ਼ਾ ਮੁਆਫ਼ੀ 'ਤੇ ਸਾਰੇ ਸਿਆਸੀ ਦਲ ਇੱਕਮਤ
ਏਬੀਪੀ ਸਾਂਝਾ
Updated at:
14 Nov 2019 01:14 PM (IST)
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰ ਕੇ ਉਮਰ ਕੈਦ ਵਿੱਚ ਬਦਲਣ 'ਤੇ ਪੰਜਾਬ ਬੀਜੇਪੀ ਨੂੰ ਕੋਈ ਇਤਰਾਜ਼ ਨਹੀਂ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤੇ ਹੈ। ਕਾਂਗਰਸ ਨੇ ਵੀ ਇਸ ਫੈਸਲੇ ਬਾਰੇ ਬੋਲਣ ਤੋਂ ਚੁੱਪੀ ਵੱਟ ਲਈ ਹੈ ਪਰ ਬੇਅੰਤ ਸਿੰਘ ਦੇ ਪਰਿਵਾਰ ਨੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -