ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਜੌੜਾਮਾਜਰਾ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਪੰਜਾਬ ਦਾ ਦੌਰਾ ਕੀਤਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਪੰਜਾਬ ਦਾ ਦੌਰਾ ਕੀਤਾ। ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਣ-ਪਛਾਣ ਅਤੇ ਸਵਾਗਤੀ ਭਾਸ਼ਣ ਤੋਂ ਬਾਅਦ, ਬਿ੍ਰਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਉਨਾਂ ਨੂੰ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਰੱਖਿਆ ਸੇਵਾਵਾਂ ਦੇ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਜੌੜਾਮਾਜਰਾ ਨੇ ਵਿਭਾਗ ਨੂੰ ਕੰਮਕਾਜ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ। ਉਨਾਂ ਹਦਾਇਤ ਕੀਤੀ ਕਿ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਲਈ ਠੋਸ ਉਪਰਾਲੇ ਕੀਤੇ ਜਾਣ। ਉਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੋਰ ਪ੍ਰੀ-ਰਿਕਰੂਟਮੈਂਟ ਸੈਂਟਰ ਖੋਲੇ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।
ਉਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜੀਅਮ ਬਾਰੇ ਲੋਕ ਬਹੁਤ ਘੱਟ ਜਾਗਰੂਕ ਹਨ। ਉਨਾਂ ਹਦਾਇਤ ਕੀਤੀ ਕਿ ਅਜਾਇਬ ਘਰ ਵਿੱਚ ਰੋਜਾਨਾ ਆਉਣ ਵਾਲੇ ਸੈਲਾਨੀਆਂ ਦੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਕਦਮ ਚੁੱਕੇ ਜਾਣ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਕਪੂਰਥਲਾ ਵਿਖੇ ਮੌਜੂਦਾ ਸੈਨਿਕ ਸਕੂਲ ਦਾ ਮੈਮੋਰੈਂਡੰਮ ਸਹੀਬੱਧ ਕਰਨ ਅਤੇ ਨਵਾਂ ਸੈਨਿਕ ਸਕੂਲ ਖੋਲਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉੱਚ ਪੱਧਰ ‘ਤੇ ਉਠਾਏਗੀ।
ਮੰਤਰੀ ਨੇ ਪੈਸਕੋ ਵੱਲੋਂ ਸਾਬਕਾ ਫੌਜੀਆ (ਈਐਸਐਮ) ਲਈ ਭਲਾਈ ਸੰਸਥਾ ਵਜੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਨਾਂ ਸਰਕਾਰੀ ਸੰਸਥਾਵਾਂ ਵਿੱਚ ਸਾਬਕਾ ਫੌਜੀਆਂ ਲਈ ਹੋਰ ਅਸਾਮੀਆਂ ਲਈ ਪੈਸਕੋ ਨੂੰ ਭਰੋਸਾ ਦਿਵਾਇਆ। ਉਨਾਂ ਨੇ ਪੈਸਕੋ ਨੂੰ ਕਿਰਾਏ ਦੀ ਰਿਹਾਇਸ਼ ਦੇ ਬੋਝ ਨੂੰ ਘਟਾਉਣ ਲਈ ਵਾਧੂ ਪੀਵੀਟੀਆਈਜ ਦੀ ਯੋਜਨਾ ਬਣਾਉਣ ਅਤੇ ਪੀਵੀਟੀਆਈ ਮੁਹਾਲੀ ਨੂੰ ਸੈਕਟਰ 82 ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਹਦਾਇਤ ਕੀਤੀ ਕਿ ਪੰਜਾਬ ਅਤੇ ਚੰਡੀਗੜ ਦੇ ਡੀਸੀ ਰੇਟਾਂ ਵਿਚਕਾਰ ਪੇਅ ਪੈਰਿਟੀ ਘਟਾਉਣ ਲਈ ਮਾਮਲਾ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇ।