All private schools and colleges closed in Punjab today


ਗੁਰਦਾਸਪੁਰ: ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲਿਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ।


ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਸਕੂਲ ਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ 'ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਚਿਪਕਾਉਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ।


ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ. ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ। ਸਮੂਹ ਜਥੇਬੰਦੀਆਂ ਨੇ ਇਸ ਘਟਨਾ ਤੇ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ  ਦੀ ਨਿਖੇਧੀ ਕੀਤੀ ਹੈ।


ਦੂਜੇ ਪਾਸੇ ਫੈਡਰੇਸ਼ਨ ਦਾ ਕਹਿਣਾ ਹੈ ਕਿ ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਮੁਤਾਬਕ ਲੜਕੀ ਸਹੀ ਸਲਾਮਤ ਆਪਣੀ ਕਲਾਸ ਵਿੱਚ ਆਉਂਦੀ ਹੈ ਤੇ ਸਾਰਾ ਦਿਨ ਸਕੂਲ ਵਿੱਚ ਬਿਤਾਉਣ ਤੋਂ ਬਾਅਦ ਲੜਕੀ ਦੀ ਮਾਂ ਖੁਦ ਉਸ ਨੂੰ ਉਥੋਂ ਘਰ ਲੈ ਜਾਂਦੀ ਹੈ। ਬਾਜ਼ਾਰ ਜਾਣ ਤੋਂ ਬਾਅਦ ਲੜਕੀ ਘਰ ਚਲੀ ਗਈ ਤੇ ਇੱਕ ਹੋਰ ਵੀਡੀਓ ਮੁਤਾਬਕ ਸ਼ਾਮ ਨੂੰ ਲੜਕੀ ਇਲਾਕੇ 'ਚ ਘੁੰਮਦੀ ਨਜ਼ਰ ਆ ਰਹੀ ਹੈ।


ਮੋਹਿਤ ਮਹਾਜਨ ਨੇ ਦੱਸਿਆ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਬੱਚੀ ਨੂੰ ਜਲਦੀ ਇਨਸਾਫ਼ ਨਾ ਮਿਲਿਆ ਤੇ ਬੇਕਸੂਰ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਜਥੇਬੰਦੀਆਂ ਵੀ ਸੜਕਾਂ 'ਤੇ ਉਤਰਨਗੀਆਂ। ਮੀਟਿੰਗ ਦੌਰਾਨ ਜਥੇਬੰਦੀਆਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਮੁੱਖ ਮੰਤਰੀ ਪੰਜਾਬ ਨੂੰ ਵੀ ਇਸ ਸਬੰਧੀ ਪੱਤਰ ਲਿਖਿਆ ਗਿਆ ਹੈ।


ਇਹ ਵੀ ਪੜ੍ਹੋ


<iframe width="642" height="361" src="https://www.youtube.com/embed/TUlwqu9hVEk" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture" allowfullscreen></iframe>


Education Loan Information:

Calculate Education Loan EMI