ਸੂਬੇ ਦੀਆਂ ਸਾਰੀਆਂ ਸਰਕਾਰੀ ਬੱਸਾਂ ਦੀ ਹੜਤਾਲ
ਏਬੀਪੀ ਸਾਂਝਾ | 25 Jun 2018 10:23 AM (IST)
ਚੰਡੀਗੜ੍ਹ: ਅੱਜ ਪੰਜਾਬ ਭਰ ਦੀਆਂ ਪਨਬਸ ਦੀਆਂ ਕਰੀਬ 1400 ਬੱਸਾਂ ਤੇ 6500 ਮੁਲਾਜ਼ਮ ਹੜਤਾਲ ਕਰ ਰਹੇ ਹਨ। ਠੇਕੇ ’ਤੇ ਰੱਖੇ ਸਾਰੇ ਮੁਲਾਜ਼ਮ ਪੱਕੇ ਕਰਨ ਤੇ ਉਨ੍ਹਾਂ ਨੂੰ ਵੀ ਬਰਾਬਰ ਦੀ ਤਨਖ਼ਾਹ ਦਿੱਤੀ ਜਾਣ ਦੀ ਮੰਗ ਕੀਤੀ ਹੈ। ਪਨਬਸ ਮਪਲਾਜ਼ਮ ਪਿਛਲੇ ਕਈ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਨਹੀਂ ਸੁਣ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਪਰ ਹਾਲ਼ੇ ਤਕ ਅਜਿਹਾ ਕੁਝ ਨਹੀਂ ਹੋਇਆ। ਇਸੇ ਕਰਕੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ਕਰ ਰਹੇ ਹਨ। ਇਸ ਦੌਰਾਨ ਪਨਬਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਾਏ। ਬੱਸਾਂ ਦੀ ਹੜਤਾਲ ਕਰ ਕੇ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਬੱਸਾਂ ਤੋਂ ਹੁੰਦੀ ਕਮਾਈ 'ਤੇ ਵੀ ਮਾੜਾ ਅਸਰ ਪਏਗਾ।