ਪੜਚੋਲ ਕਰੋ

ਜਦੋਂ ਪੰਜਾਬ ਦੇ ਹੱਕ 'ਚ ਨਾ ਡਟਿਆ ਭਗਵੰਤ ਮਾਨ ਸਣੇ ਕੋਈ ਵੀ ਐਮਪੀ

ਪੰਜਾਬੀਆਂ ਵੱਲੋਂ ਚੁਣ ਕੇ ਦਿੱਲੀ ਦਰਬਾਰ ਭੇਜੇ ਸੰਸਦ ਮੈਂਬਰਾਂ ਨੂੰ ਸੂਬੇ ਦੀ ਕੋਈ ਪਰਵਾਹ ਨਹੀਂ। ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਪੰਜਾਬ ਲਈ ਬੇਹੱਦ ਅਹਿਮ ਡੈਮ ਸੇਫਟੀ ਬਿੱਲ ਪੇਸ਼ ਕੀਤਾ ਗਿਆ ਪਰ ਇਸ ਉਸ ਵੇਲੇ ਪੰਜਾਬ ਦੀ ਕਿਸੇ ਵੀ ਪਾਰਟੀ ਦਾ ਸੰਸਦ ਮੈਂਬਰ ਮੌਜੂਦ ਨਹੀਂ ਸੀ। ਇਹ ਦਾਅਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਹੈ।

ਚੰਡੀਗੜ੍ਹ: ਪੰਜਾਬੀਆਂ ਵੱਲੋਂ ਚੁਣ ਕੇ ਦਿੱਲੀ ਦਰਬਾਰ ਭੇਜੇ ਸੰਸਦ ਮੈਂਬਰਾਂ ਨੂੰ ਸੂਬੇ ਦੀ ਕੋਈ ਪਰਵਾਹ ਨਹੀਂ। ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਪੰਜਾਬ ਲਈ ਬੇਹੱਦ ਅਹਿਮ ਡੈਮ ਸੇਫਟੀ ਬਿੱਲ ਪੇਸ਼ ਕੀਤਾ ਗਿਆ ਪਰ ਇਸ ਉਸ ਵੇਲੇ ਪੰਜਾਬ ਦੀ ਕਿਸੇ ਵੀ ਪਾਰਟੀ ਦਾ ਸੰਸਦ ਮੈਂਬਰ ਮੌਜੂਦ ਨਹੀਂ ਸੀ। ਇਹ ਦਾਅਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਹੈ। ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਡੈਮ ਸੇਫਟੀ ਬਿੱਲ ਪਾਸ ਕਰ ਦਿੱਤਾ ਗਿਆ ਪਰ ਉਸ ਸਮੇਂ ਪੰਜਾਬ ਦੀ ਕਿਸੇ ਵੀ ਪਾਰਟੀ ਦਾ ਕੋਈ ਸੰਸਦ ਮੈਂਬਰ ਸਦਨ ’ਚ ਹਾਜ਼ਰ ਨਹੀਂ ਸੀ। ਇਸ ਬਿੱਲ ਨੂੰ ਪਾਸ ਕਰਨ ਮੌਕੇ ਪਾਰਲੀਮੈਂਟ ਵਿੱਚ ਬੀਜੇਪੀ ਦੇ ਹਰਿਆਣਾ ਤੇ ਰਾਜਸਥਾਨ ਦੇ ਸੰਸਦ ਮੈਂਬਰ ਖੁੱਲ੍ਹ ਕੇ ਪੰਜਾਬ ਵਿਰੁੱਧ ਬੋਲੇ। ਉਨ੍ਹਾਂ ਪੰਜਾਬ ਦੇ ਸਾਰੇ ਡੈਮਾਂ ਦਾ ਕੰਟਰੋਲ ਕੇਂਦਰ ਸਰਕਾਰ ਨੂੰ ਤੁਰੰਤ ਆਪਣੇ ਹੱਥਾਂ ਵਿੱਚ ਲੈਣ ਤੇ ਇਨ੍ਹਾਂ ਡੈਮਾਂ ’ਤੇ ਲੱਗੇ ਪੰਜਾਬ ਨਾਲ ਸਬੰਧਤ ਸਾਰੇ ਕਰਮਚਾਰੀ ਵੀ ਉੱਥੋਂ ਹਟਾਉਣ ਦੀ ਮੰਗ ਕੀਤੀ। ਰਾਜੇਵਾਲ ਅਨੁਸਾਰ ਗੁਆਂਢੀ ਰਾਜਾਂ ਦੇ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਪੰਜਾਬ ਵੱਲੋਂ ਹਰਿਆਣਾ ਤੇ ਰਾਜਸਥਾਨ ਨੂੰ ਜਾਣ ਵਾਲੀਆਂ ਨਹਿਰਾਂ ਦੀ ਸਫ਼ਾਈ ਨਹੀਂ ਕੀਤੀ ਜਾਂਦੀ, ਜਿਸ ਨਾਲ ਉਨ੍ਹਾਂ ਨੂੰ ਘੱਟ ਪਾਣੀ ਮਿਲਦਾ ਹੈ। ਉਨ੍ਹਾਂ ਇਸ ਬਿੱਲ ਦੀ ਡਟ ਕੇ ਹਮਾਇਤ ਕੀਤੀ। ਜਦੋਂ ਰਾਜਸਥਾਨ ਤੇ ਹਰਿਆਣਾ ਦੇ ਸੰਸਦ ਮੈਂਬਰ ਪੰਜਾਬ ਵਿਰੁੱਧ ਭੜਾਸ ਕੱਢ ਰਹੇ ਸਨ ਤਾਂ ਪੰਜਾਬ ਦਾ ਕੋਈ ਵੀ ਸੰਸਦ ਮੈਂਬਰ ਸਦਨ ਵਿੱਚ ਹਾਜ਼ਰ ਨਹੀਂ ਸੀ। ਰਾਜੇਵਾਲ ਨੇ ਕਿਹਾ ਕਿ ਇਹ ਬਿੱਲ ਹੁਣ ਰਾਜ ਸਭਾ ਵਿੱਚ ਜਾਣਾ ਹੈ ਤੇ ਬੀਜੇਪੀ ਹੁਕਮਰਾਨਾਂ ਨੇ ਇਸ ਨੂੰ ਉਥੋਂ ਵੀ ਪਾਸ ਕਰਵਾ ਲੈਣਾ ਹੈ ਫਿਰ ਰਾਸ਼ਟਰਪਤੀ ਦੀ ਮਨਜ਼ੂਰੀ ਲੈ ਕੇ ਇਸ ਨੂੰ ਕਾਨੂੰਨ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਜੇਪੀ ਯੋਜਨਾਬੱਧ ਢੰਗ ਬਿੱਲ ਪਾਸ ਕਰਵਾ ਰਹੀ ਹੈ, ਉਸ ਤੋਂ ਸਪੱਸ਼ਟ ਹੈ ਕਿ ਭਵਿੱਖ ਵਿੱਚ ਕਿਸੇ ਵੀ ਸੂਬੇ ਦੇ ਹੱਕ ਸੁਰੱਖਿਅਤ ਨਹੀਂ ਹਨ। ਉਨ੍ਹਾਂ ਅਕਾਲੀ ਦਲ ਦੇ ਸੰਸਦ ਮੈਂਬਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੇ ਅਜਿਹੇ ਸਮੇਂ ਪਾਰਲੀਮੈਂਟ ਵਿੱਚ ਹਾਜ਼ਰ ਰਹਿ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕਰਨੀ ਤੇ ਸੱਤਾ ਦਾ ਸੁੱਖ ਭੋਗਣ ਲਈ ਬੀਜੇਪੀ ਦੀ ਭਾਈਵਾਲੀ ਨਾਲ ਪੰਜਾਬ ਦੇ ਹਿੱਤ ਵੇਚਣੇ ਹਨ ਤਾਂ ਵੱਧ ਅਧਿਕਾਰਾਂ ਵਰਗੇ ਦਮਗਜ਼ੇ ਮਾਰਨੇ ਬੰਦ ਕਰ ਦਿੱਤੇ ਜਾਣ। ਉਨ੍ਹਾਂ ਕਾਂਗਰਸੀਆਂ ਨੂੰ ਪੁੱਛਿਆ ਕਿ ਜਦੋਂ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦੇ ਰਾਖੇ ਹੋਣ ਦਾ ਢਿੰਡੋਰਾ ਪਿੱਟਦੇ ਹਨ ਤਾਂ ਉਨ੍ਹਾਂ ਦੀ ਸਦਨ ਵਿੱਚੋਂ ਗ਼ੈਰਹਾਜ਼ਰੀ ਕਿਤੇ ਭਾਜਪਾ ਨਾਲ ਲੁਕਵੀਂ ਭਾਈਵਾਲੀ ਤਾਂ ਨਹੀਂ? ਉਨ੍ਹਾਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਗ਼ੈਰਹਾਜ਼ਰੀ ’ਤੇ ਵੀ ਸਵਾਲ ਚੁੱਕੇ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget