ਬੱਚਿਆਂ ਲਈ ਪੰਜਾਬ ਸਰਕਾਰ ਦਾ ਐਲਾਨ, 38 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ
ਚੰਡੀਗੜ੍ਹ: ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਕੌਂਸਲ ਦੇ ਮੈਂਬਰ ਕੀਤੇ ਨਿਯੁਕਤ
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ ਕੀਤਾ ਹੈ।
ਨਿਯੁਕਤ ਕੀਤੇ ਮੈਂਬਰਾਂ ਵਿੱਚੋਂ ਸ. ਸੁੱਚਾ ਸਿੰਘ ਖੱਟੜਾ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਬਲਾਕ ਦੇ ਸਰਕਾਰੀ ਹਾਈ ਸਕੂਲ ਦਸਗ੍ਰਾਈ ਤੋਂ ਸਮਾਜਿਕ ਸਿੱਖਿਆ ਅਧਿਆਪਕ ਵੱਲੋਂ ਸੇਵਾਮੁਕਤ ਹੋਏ ਹਨ। ਖੱਟੜਾ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ 12 ਸਾਲ ਜਨਰਲ ਸਕੱਤਰ ਰਹੇ ਹਨ। ਜਨਰਲ ਸਕੱਤਰ ਰਹਿਣ ਤੋਂ ਇਲਾਵਾ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਇਜ਼ ਦੇ ਵਾਈਸ ਚੇਅਰਮੈਨ ਵੀ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ‘ਪੜ੍ਹੋ ਪੰਜਾਬ’ ਸਕੀਮ ਸਬੰਧੀ ਰੀਵਿਊ ਕਮੇਟੀ ਦੇ ਮੈਂਬਰ ਵੀ ਰਹੇ ਹਨ ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਦੂਸਰੇ ਮੈਂਬਰ ਪ੍ਰੋ. ਭੀਮ ਇੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਚੇਅਰਮੈਨ ਵੀ ਹਨ।ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਦੂਸਰੇ ਮੈਂਬਰ ਪ੍ਰੋ. ਭੀਮ ਇੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਚੇਅਰਮੈਨ ਵੀ ਹਨ।