Sukhjinder Randhawa Viral Video: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇੱਕ ਭਾਈਚਾਰੇ ਵਿਰੁੱਧ ਕਥਿਤ ਟਿੱਪਣੀ ਦੀ ਇੱਕ ਕਲਿੱਪ ਵਾਇਰਲ ਹੋ ਰਹੀ ਹੈ। ਜਿਸ 'ਤੇ ਸਵਾਲ ਚੁੱਕਦੇ ਹੋਏ ਸੁਖਜਿੰਦਰ ਰੰਧਾਵਾ ਨੇ ਇਸ ਨੂੰ ਫੇਕ ਕਰਾਰ ਦਿੱਤਾ ਹੈ। ਇਸ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਇੱਕ ਕਲਿੱਪ ਸ਼ਰਾਰਤੀ ਅਨਸਰਾਂ ਵੱਲੋਂ ਐਡਿਟ ਕਰਕੇ ਵਾਇਰਲ ਕੀਤੀ ਗਈ ਹੈ। ਇਸ ਨਾਲ ਉਨ੍ਹਾਂ ਦਾ ਅਕਸ ਖਰਾਬ ਹੋ ਰਿਹਾ ਹੈ।
ਸੁਖਜਿੰਦਰ ਰੰਧਾਵਾ ਅਨੁਸਾਰ ਉਨ੍ਹਾਂ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਹੈ। ਉਹ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦਾ ਹੈ। ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 469 ਅਤੇ 500 ਆਈ.ਪੀ.ਸੀ.
ਵਾਇਰਲ ਕਲਿੱਪ ਦੀ ਜਾਂਚ ਕੀਤੀ ਜਾ ਰਹੀ ਹੈ। ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਰੰਧਾਵਾ ਨੇ ਕਿਹਾ ਕਿ ਉਹ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨਗੇ। ਹਲਾਂਕਿ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆਂ ਤੇ ਸਾਰੇ ਪਲੇਟਫਾਰਮਾਂ ਤੋਂ ਹਟਾ ਦਿੱਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial