ਐਸ.ਏ.ਐਸ. ਨਗਰ:ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਅਤੇ ਆਮ ਅਦਮੀ ਪਾਰਟੀ ਵਿਚ ਹੋਏ ਗਠਜੋੜ ਨੂੰ ਸਿਰੇ ਦੀ ਮੌਕਾਪ੍ਰਸਤੀ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਨਾਲ ਦੋਹਾਂ ਪਾਰਟੀਆਂ ਦਾ ਬੇਅਸੂਲਾਪਣ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਮੁਲਕ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਥਾਂ ਮਹਿਜ਼ ਸੱਤਾ ਹਾਸਲ ਕਰਨ ਲਈ ਸੌੜੀ ਅਤੇ ਸਿਧਾਂਤਹੀਣ ਰਾਜਨੀਤੀ ਕਰ ਰਹੀਆਂ ਹਨ।


ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ ਟੀਮ ਕਹਿਣ ਵਾਲੇ ਕਾਂਗਰਸੀ ਆਗੂਆਂ ਨੂੰ ਹੁਣ ਲੋਕਾਂ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਹੁਣ ਉਸ ਨੇ “ਆਪ” ਨਾਲ ਗਠਜੋੜ ਕਿਸ ਅਸੂਲ਼ ਤਹਿਤ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖੀ ਕੇਜਰੀਵਾਲ ਅਤੇ ਉਹਨਾਂ ਦੇ ਸਾਥੀਆਂ ਨੂੰ ਵੀ ਲੋਕਾਂ ਨੂੰ ਜਵਾਬ ਦੇਣਾ ਪਵੇਗਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੂੰ ਉਹ ਬੜੀ ਉੱਚੀ ਸੁਰ ਵਿਚ ਭ੍ਰਿਸ਼ਟ ਅਤੇ ਪਰਿਵਾਰਪ੍ਰਸਤ ਕਹਿੰਦੇ ਰਹੇ ਹਨ ਰਾਤੋ ਰਾਤ ਉਹ ਦੁੱਧ ਧੋਤੇ ਕਿਵੇਂ ਬਣ ਗਏ ਹਨ। ਭਾਜਪਾ ਆਗੂ ਨੇ ਕਿਹਾ ਕਿ ਇਹ ਗਠਜੋੜ ਬੁਰੀ ਤਰਾਂ ਫੇਲ੍ਹ ਹੋਵੇਗਾ ਕਿਉਂਕਿ ਲੋਕ ਅਜਿਹੇ ਬੇਅਸੂਲੇ ਅਤੇ ਮੌਕਾਪ੍ਰਸਤ ਗਠਜੋੜਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਦੇ।

ਭਾਜਪਾ ਆਗੂ ਨੇ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਦੀ ਸਿਆਸਤ ਉਤੇ ਡੂੰਘਾ ਅਸਰ ਪਵੇਗਾ ਕਿਉਂਕਿ ਕਾਂਗਰਸ ਹਾਈ ਕਮਾਂਡ ਦੀ ਇਸ ਕਾਰਵਾਈ ਨਾਲ ਪੰਜਾਬ ਦੇ ਕਾਂਗਰਸੀ ਆਗੂਆਂ ਵਿੱਚ ਡੂੰਘੀ ਨਿਰਾਸ਼ਤਾ ਹੈ ਅਤੇ ਉਹਨਾਂ ਵਿਚੋਂ ਬਹੁਤਿਆਂ ਨੇ ਆਪਣਾ ਨਵੇਂ ਸਿਆਸੀ ਰਾਹ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਕੁਝ ਦਿਨ ਪੰਜਾਬ ਦੀ ਸਿਆਸਤ ਵਿਚ ਅਹਿਮ ਹੋਣਗੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ