ਪੜਚੋਲ ਕਰੋ

Doctors on strike in Punjab: 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੋਂ ਮੁਲਾਜ਼ਮ ਔਖੇ, ਅੱਜ ਡਾਕਟਰਾਂ ਦੀ ਸੂਬਾ ਪੱਧਰੀ ਹੜਤਾਲ

ਇਸ ਹੜਤਾਲ ਸਬੰਧੀ ਵੀਰਵਾਰ ਨੂੰ ਹੀ ਸਰਕਾਰ ਨੂੰ ਅਧਿਕਾਰ ਤੌਰ ’ਤੇ ਨੋਟਿਸ ਭੇਜ ਦਿੱਤਾ ਗਿਆ ਸੀ। ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਸਮੇਤ ਹੋਰਨਾਂ ਕਈ ਜਥੇਬੰਦੀਆਂ ਨੇ ਸਰਕਾਰ ਤੋਂ ਇਹ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਜ਼ਾਨਾ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਸਰਕਾਰੀ ਡਾਕਟਰ ਅੱਜ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਸਮੂਹ ਹਸਪਤਾਲਾਂ ਸਮੇਤ ਡਿਸਪੈਂਸਰੀਆਂ ਵਿੱਚ ਓਪੀਡੀ ਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ।

ਇਸ ਹੜਤਾਲ ਸਬੰਧੀ ਵੀਰਵਾਰ ਨੂੰ ਹੀ ਸਰਕਾਰ ਨੂੰ ਅਧਿਕਾਰ ਤੌਰ ’ਤੇ ਨੋਟਿਸ ਭੇਜ ਦਿੱਤਾ ਗਿਆ ਸੀ। ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਸਮੇਤ ਹੋਰਨਾਂ ਕਈ ਜਥੇਬੰਦੀਆਂ ਨੇ ਸਰਕਾਰ ਤੋਂ ਇਹ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।

ਉਧਰ, ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਵਰਤਾਰੇ ’ਤੇ ਕੈਪਟਨ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਦਿੱਤੇ ਸੱਦੇ ’ਤੇ 8-9 ਜੁਲਾਈ ਨੂੰ ਦੋ ਰੋਜ਼ਾ ਹੜਤਾਲ ਸ਼ਾਮਲ ਹੋਣਗੇ ਤੇ 29 ਜੁਲਾਈ ਨੂੰ ਪੰਜਾਬ ਦੇ ਅਧਿਆਪਕ ਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਮਹਾਂ ਰੋਸ-ਰੈਲੀ ਲਈ ਵਹੀਰਾਂ ਘੱਤਣਗੇ।

ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਤੇ ਵਿੱਤ ਵਿਭਾਗ ਨੇ ਤਨਖਾਹਾਂ ਤੇ ਭੱਤੇ ਵਧਾਉਣ ਦੀ ਬਜਾਏ ਸਾਲ 2011 ਵਿੱਚ 5ਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਤੇ ਕੈਬਨਿਟ ਸਬ-ਕਮੇਟੀ ਵੱਲੋਂ ਤਨਖਾਹਾਂ ਗਰੇਡਾਂ ਵਿੱਚ ਕੀਤੇ ਵਾਧੇ ਰੱਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਸਿਫ਼ਾਰਸ਼ ਨਹੀਂ ਕੀਤੀ ਗਈ।

ਆਗੂਆਂ ਨੇ ਦੱਸਿਆ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਪਹਿਲੀ ਜਨਵਰੀ 2016 ਤੋਂ ਦੇਣ ਦੀ ਥਾਂ ਪਹਿਲਾਂ ਸਾਢੇ ਪੰਜ ਸਾਲਾਂ ਦੀ ਦੇਰੀ ਨਾਲ ਪਹਿਲੀ ਜੁਲਾਈ 2021 ਤੋਂ ਦੇਣ ਦਾ ਫ਼ੈਸਲਾ ਕਰਕੇ ਧ੍ਰੋਹ ਕਮਾਇਆ ਹੈ। 

ਮੁਲਾਜ਼ਮਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Punjab Congress: ਕੀ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰ ਸਕਣਗੇ ਰਾਹੁਲ ਗਾਂਧੀ, ਪਾਰਟੀ ਵਿਧਾਇਕਾਂ ਨਾਲ ਕਰਨਗੇ ਮੀਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget