ਪੜਚੋਲ ਕਰੋ

Bhagwant Mann: ਪੰਜਾਬ 'ਚ 16 ਨਵੇਂ ਮੈਡੀਕਲ ਕਾਲਜਾਂ ਦੇ ਨਾਲ ਹੀ 117 ਸਕੂਲ ਆਫ਼ ਐਮੀਨੈਂਸ ਖੋਲ੍ਹਣ ਜਾ ਰਹੇ: CM ਭਗਵੰਤ ਮਾਨ

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਤੋਂ 1 ਸਾਲ ਪਹਿਲਾਂ ਅਸੀਂ ਸਹੁੰ ਚੁੱਕੀ ਸੀ। ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡੇ ਮਕਸਦ ਨੇ…16 ਨਵੇਂ ਮੈਡੀਕਲ ਕਾਲਜਾਂ ਦੇ ਨਾਲ 117 ਸਕੂਲ ਆਫ਼ ਐਮੀਨੈਂਸ ਅਸੀਂ ਖੋਲ੍ਹਣ ਜਾ ਰਹੇ ਹਾਂ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਾਲ ਹੀ 117 ਸਕੂਲ ਆਫ਼ ਐਮੀਨੈਂਸ ਖੋਲ੍ਹਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡਾ ਮਕਸਦ ਹੈ। ਮੁੱਖ ਮੰਤਰੀ ਨੇ ਇਹ ਦਾਅਵਾ ਅੰਮ੍ਰਿਤਸਰ ਵਿੱਚ ਹੋ ਰਹੇ ਜੀ-20 ਸੰਮੇਲਨ ਵਿੱਚ ਕੀਤਾ।

ਇਹ ਵੀ ਪੜ੍ਹੋ: ਕਾਮੇਡੀ ਕਿੰਗ ਤੋਂ ਐਕਟਿੰਗ, ਫਿਰ ਬਣੇ ਸਿਆਸਤਦਾਨ, ਜਾਣੋ ਕਿਵੇਂ ਪੰਜਾਬ ਦਾ 'ਮਾਨ' ਬਣੇ ਭਗਵੰਤ

ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਤੋਂ 1 ਸਾਲ ਪਹਿਲਾਂ ਅਸੀਂ ਸਹੁੰ ਚੁੱਕੀ ਸੀ। ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡੇ ਮਕਸਦ ਨੇ…16 ਨਵੇਂ ਮੈਡੀਕਲ ਕਾਲਜਾਂ ਦੇ ਨਾਲ 117 ਸਕੂਲ ਆਫ਼ ਐਮੀਨੈਂਸ ਅਸੀਂ ਖੋਲ੍ਹਣ ਜਾ ਰਹੇ ਹਾਂ…।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿੱਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਬੁੱਧਵਾਰ ਖਾਲਸਾ ਕਾਲਜ ਵਿਚ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ

ਇਹ ਵੀ ਪੜ੍ਹੋ: ਸੋਨੂੰ ਸੂਦ ਨੂੰ ਡਿਪਟੀ CM ਬਣਨ ਦਾ ਮਿਲਿਆ ਸੀ ਆਫਰ, ਐਕਟਰ ਨੇ ਖੁਦ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Advertisement
for smartphones
and tablets

ਵੀਡੀਓਜ਼

Harsimrat Badal| 'ਸਾਡੇ ਬੱਚਿਆਂ 'ਤੇ NSA ਲਾ ਕੇ ਜੇਲ੍ਹ ਭੇਜਿਆ ਜਾ ਰਿਹਾ'Poppy Husk Recovered| ਬਰਨਾਲਾ ਪੁਲਿਸ ਨੇ 19 ਕੁਇੰਟਲ ਭੁੱਕੀ ਬਰਾਮਦ ਕੀਤੀAmritsar wheat Fire| ਕਣਕ ਦੀ ਫਸਲ ਸਣੇ ਕਈ ਏਕੜ ਨਾੜ ਸੜ ਕੇ ਸੁਆਹDeath in Canada| ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Embed widget