ਸੀਐਮ ਭਗਵੰਤ ਮਾਨ 'ਤੇ ਹਮਲਿਆਂ ਸਾਹਮਣੇ ਢਾਲ ਬਣੇ ਅਮਨ ਅਰੋੜਾ, ਬੋਲੇ ਰਾਜਪਾਲ ਵੱਲੋਂ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ...
ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ 'ਤੇ ਵਿਵਾਦ ਛਿੜ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਤਰਾਜ਼ ਕਰਨ ਮਗਰੋਂ ਆਮ ਆਦਮੀ ਪਾਰਟੀ ਨੇ ਵੀ ਪਲਟਵਾਰ ਕੀਤਾ ਹੈ।
Punjab News: ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ 'ਤੇ ਵਿਵਾਦ ਛਿੜ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਤਰਾਜ਼ ਕਰਨ ਮਗਰੋਂ ਆਮ ਆਦਮੀ ਪਾਰਟੀ ਨੇ ਵੀ ਪਲਟਵਾਰ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ।
ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਸ਼ਟਪਤੀ ਦੇ ਸਮਾਗਮਾਂ ਵਿੱਚ ਗ਼ੈਰਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਤੇ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਮਿਲਣ ਤੇ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਾਇਨਾਤ ਕੀਤਾ ਸੀ। ਉਨ੍ਹਾਂ ਦਾ ਇਸ ਮੁੱਦੇ ਨੂੰ ਬੇਲੋੜਾ ਉਛਾਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜ ਹੋਰ ਕੈਬਨਿਟ ਮੰਤਰੀਆਂ ਤੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਅੱਜ ਹਵਾਈ ਸੈਨਾ ਦਿਵਸ ਮਨਾਉਣ ਲਈ ਸਮਾਗਮਾਂ ਵਿਚ ਸ਼ਾਮਲ ਹੋਏ। ਇਸ ਦੇ ਬਾਵਜੂਦ, ਰਾਜਪਾਲ ਨੇ ਮੁੱਖ ਮੰਤਰੀ ਦੇ ਖ਼ਿਲਾਫ਼ ਇਹ ਮੰਦਭਾਗੀ ਟਿੱਪਣੀ ਕੀਤੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ 'ਸਿਆਸੀ ਬਿਆਨਾਂ' ਤੋਂ ਗੁਰੇਜ਼ ਕਰਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :