ਚੰਡੀਗੜ੍ਹ: ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਿੱਚ ਮੰਤਰੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਬੇਦੀ ਦੀ ਕੋਰੋਨ ਰਿਪੋਰਟ ਆਉਣ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਦੱਸ ਦਈਏ ਕਿ ਵਿਧਾਨ ਸਭਾ ਸੈਸ਼ਨ 'ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਜਿਸ 'ਚ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ। ਪੰਜਾਬ ਵਿਧਾਨ ਸਭਾ ਸੈਸ਼ਨ 'ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ। ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ 'ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ।
ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਆਪ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਆਈ ਪੋਜ਼ੇਟਿਵ
ਏਬੀਪੀ ਸਾਂਝਾ
Updated at:
31 Aug 2020 06:42 PM (IST)
ਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਿੱਚ ਮੰਤਰੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਬੇਦੀ ਦੀ ਕੋਰੋਨ ਰਿਪੋਰਟ ਆਉਣ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
- - - - - - - - - Advertisement - - - - - - - - -