ਪੜਚੋਲ ਕਰੋ

Solar Energy: ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ

Innovative Energy Efficient Technologies: ਸੌਰ ਅਤੇ ਪੌਣ ਊਰਜਾ ਵੱਲ ਵਧਦਿਆਂ ਰਿਵਾਇਤੀ ਈਂਧਣ ਦੀ ਵਰਤੋਂ ਨੂੰ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਆਪਣੇ ਆਕਾਰ ਤੋਂ ਤਿੰਨ ਗੁਣਾ ਵੱਧ ਕਾਰਬਨ ਗੈਸਾਂ ਦਾ

ਚੰਡੀਗੜ੍ਹ : ਵਾਤਾਵਰਣ 'ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਗਰੀਨ ਐਨਰਜੀ ਵੱਲ ਵਧਣ ਦੀ ਚਰਚਾ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਗਲਾਸਗੋ ਵਿਖੇ ਹੋਈ ਅੰਤਰਾਰਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਮੁਲਕਾਂ ਨੇ ਗਰੀਨ ਐਨਰਜੀ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਵਾਤਾਵਰਣ ਦੀ ਸੰਭਾਲ ਵੱਲ ਹੋਰ ਸੁਹਿਰਦਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।

ਅਮਨ ਅਰੋੜਾ ਅੱਜ ਇੱਥੇ ਇੱਕ ਹੋਟਲ ਵਿੱਚ ਹਾਫ਼ ਡੇਅ ਸਟੇਕਹੋਲਡਰ ਵੈਲੀਡੇਸ਼ਨ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਲਾਂਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਸਟੇਟ ਡੈਜੀਗਨੇਟਿਡ ਏਜੰਸੀ (ਐਸ.ਡੀ.ਏ.), ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਨਾਲ ਮਿਲ ਕੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਅਤੇ ਡਿਜ਼ਾਈਨ2ਆਕੂਪੈਂਸੀ ਸਰਵਿਸਿਜ਼ ਐਲਐਲਪੀ (ਡੀ2ਓ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। 

ਸੌਰ ਅਤੇ ਪੌਣ ਊਰਜਾ ਵੱਲ ਵਧਦਿਆਂ ਰਿਵਾਇਤੀ ਈਂਧਣ ਦੀ ਵਰਤੋਂ ਨੂੰ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਆਪਣੇ ਆਕਾਰ ਤੋਂ ਤਿੰਨ ਗੁਣਾ ਵੱਧ ਕਾਰਬਨ ਗੈਸਾਂ ਦਾ ਉਤਪਾਦਨ ਕਰ ਰਿਹਾ ਹੈ, ਜੋ ਸਾਡੇ ਭਵਿੱਖ ਲਈ ਵੱਡੀ ਚੁਣੌਤੀ ਹੈ। 

ਉਨ੍ਹਾਂ ਬਿਜਲੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਅਤੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਊਰਜਾ ਦੀ ਵਰਤੋਂ ਲਈ ਜਾਗਰੂਕ ਕਰਨ ਵਾਸਤੇ ਮੁਹਿੰਮ ਸ਼ੁਰੂ ਕਰਨ।

ਉਹਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਦੀ ਸੰਭਾਵਨਾ 'ਤੇ ਵੀ ਧਿਆਨ ਦਿੱਤਾ ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਨਾਲ ਨਵੇਂ ਮੌਕੇ ਆ ਰਹੇ ਹਨ। ਉਹਨਾਂ ਜ਼ਿਕਰ ਕੀਤਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਆਧਾਰਤ ਹੋ ਰਹੀ ਹੈ।

ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ। ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੀ ਸੁਚੱਜੀ ਤੇ ਲਾਭਕਾਰੀ ਵਰਤੋਂ ਲਈ ਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ, ਪੇਡਾ ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਕੁਸ਼ਲਤਾ ਸਬੰਧੀ ਕਾਰਜ ਯੋਜਨਾ ਮੁੱਖ ਤੌਰ 'ਤੇ ਕਾਰਬਨ ਨਿਕਾਸ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਊਰਜਾ ਕੁਸ਼ਲਤਾ ਦੇ ਮਾਪਦੰਡਾਂ ਨੂੰ ਉਜਾਗਰ ਕਰੇਗੀ। ਇਸ ਸਬੰਧੀ ਸੁਝਾਅ ਲੈਣ ਲਈ ਉਹਨਾਂ ਨੇ ਕਾਰਜ ਯੋਜਨਾ ਨੂੰ ਜਨਤਕ ਖੇਤਰ ਵਿੱਚ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। 

ਸਕੱਤਰ ਬੀ.ਈ.ਈ. ਮਿਲਿੰਦ ਦਿਉੜਾ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਮਹੱਤਤਾ ਅਤੇ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਜੋ ਆਰਥਿਕਤਾ ਅਤੇ ਊਰਜਾ ਕੁਸ਼ਲਤਾ ਨੂੰ ਹੁਲਾਰਾ ਦੇਣਗੇ।

ਪੇਡਾ ਦੇ ਚੇਅਰਮੈਨ  ਐਚ.ਐਸ. ਹੰਸਪਾਲ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਪ੍ਰੋਜੈਕਟ ਮੈਨੇਜਰ ਐਸੋਚੈਮ ਮੋਹਿਤ ਤ੍ਰਿਪਾਠੀ ਅਤੇ ਪ੍ਰੋਜੈਕਟ ਕੋਆਰਡੀਨੇਟਰ ਐਸੋਚੈਮ ਆਸ਼ੀਸ਼ ਕੌਂਲ ਨੇ ਪੰਜਾਬ ਲਈ ਰਾਜ ਊਰਜਾ ਕੁਸ਼ਲਤਾ ਕਾਰਜ ਯੋਜਨਾ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਜਿਸ ਵਿੱਚ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ।

 ਪੰਜਾਬ ਦੀ ਸਟੇਟ ਊਰਜਾ ਕੁਸ਼ਲਤਾ ਕਾਰਜ ਯੋਜਨਾ ਵਿੱਚ ਪ੍ਰਸਤਾਵਿਤ ਰਣਨੀਤੀ ਵਿੱਚ ਰਾਜ ਲਈ 2025 ਤੱਕ 0.7345 ਐਮ.ਟੀ.ਓ.ਈ. (ਮਿਲੀਅਨ ਟਨ ਤੇਲ ਦੇ ਬਰਾਬਰ) ਅਤੇ 2030 ਤੱਕ 1.8952 ਐਮ.ਟੀ.ਓ.ਈ. ਸੰਭਾਵੀਂ ਊਰਜਾ ਬੱਚਤ ਟੀਚਾ ਤੈਅ ਕੀਤਾ ਗਿਆ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IndiGo ਨੇ ਲੱਖਾਂ ਮੁਸਾਫਰਾਂ ਨਾਲ ਕੀਤਾ ਧੋਖਾ! ਸੇਲ 'ਚ ਟਿਕਟਾਂ ਵੇਚ ਕੇ ਉਡਾਣਾਂ ਕੀਤੀਆਂ ਰੱਦ; ਜਾਣੋ ਪੂਰਾ ਮਾਮਲਾ
IndiGo ਨੇ ਲੱਖਾਂ ਮੁਸਾਫਰਾਂ ਨਾਲ ਕੀਤਾ ਧੋਖਾ! ਸੇਲ 'ਚ ਟਿਕਟਾਂ ਵੇਚ ਕੇ ਉਡਾਣਾਂ ਕੀਤੀਆਂ ਰੱਦ; ਜਾਣੋ ਪੂਰਾ ਮਾਮਲਾ
ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ
ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ
ਨਵਜੋਤ ਸਿੱਧੂ ਦੇ '₹500 ਕਰੋੜ ਵਾਲੇ CM' ਵਾਲੇ ਬਿਆਨ 'ਤੇ ਯੂ-ਟਰਨ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਕਾਂਗਰਸ 'ਤੇ BJP ਦਾ ਵੱਡਾ ਹਮਲਾ!
ਨਵਜੋਤ ਸਿੱਧੂ ਦੇ '₹500 ਕਰੋੜ ਵਾਲੇ CM' ਵਾਲੇ ਬਿਆਨ 'ਤੇ ਯੂ-ਟਰਨ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਕਾਂਗਰਸ 'ਤੇ BJP ਦਾ ਵੱਡਾ ਹਮਲਾ!
ਜ਼ੁਰਾਬਾਂ ਪਾ ਕੇ ਸੌਂਣਾ ਸਹੀ ਜਾਂ ਗਲਤ! ਜਾਣੋ ਕਿਵੇਂ ਦੀਆਂ ਦਿੱਕਤਾਂ ਹੋ ਸਕਦੀਆਂ ਖੜ੍ਹੀਆਂ
ਜ਼ੁਰਾਬਾਂ ਪਾ ਕੇ ਸੌਂਣਾ ਸਹੀ ਜਾਂ ਗਲਤ! ਜਾਣੋ ਕਿਵੇਂ ਦੀਆਂ ਦਿੱਕਤਾਂ ਹੋ ਸਕਦੀਆਂ ਖੜ੍ਹੀਆਂ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IndiGo ਨੇ ਲੱਖਾਂ ਮੁਸਾਫਰਾਂ ਨਾਲ ਕੀਤਾ ਧੋਖਾ! ਸੇਲ 'ਚ ਟਿਕਟਾਂ ਵੇਚ ਕੇ ਉਡਾਣਾਂ ਕੀਤੀਆਂ ਰੱਦ; ਜਾਣੋ ਪੂਰਾ ਮਾਮਲਾ
IndiGo ਨੇ ਲੱਖਾਂ ਮੁਸਾਫਰਾਂ ਨਾਲ ਕੀਤਾ ਧੋਖਾ! ਸੇਲ 'ਚ ਟਿਕਟਾਂ ਵੇਚ ਕੇ ਉਡਾਣਾਂ ਕੀਤੀਆਂ ਰੱਦ; ਜਾਣੋ ਪੂਰਾ ਮਾਮਲਾ
ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ
ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ
ਨਵਜੋਤ ਸਿੱਧੂ ਦੇ '₹500 ਕਰੋੜ ਵਾਲੇ CM' ਵਾਲੇ ਬਿਆਨ 'ਤੇ ਯੂ-ਟਰਨ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਕਾਂਗਰਸ 'ਤੇ BJP ਦਾ ਵੱਡਾ ਹਮਲਾ!
ਨਵਜੋਤ ਸਿੱਧੂ ਦੇ '₹500 ਕਰੋੜ ਵਾਲੇ CM' ਵਾਲੇ ਬਿਆਨ 'ਤੇ ਯੂ-ਟਰਨ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਕਾਂਗਰਸ 'ਤੇ BJP ਦਾ ਵੱਡਾ ਹਮਲਾ!
ਜ਼ੁਰਾਬਾਂ ਪਾ ਕੇ ਸੌਂਣਾ ਸਹੀ ਜਾਂ ਗਲਤ! ਜਾਣੋ ਕਿਵੇਂ ਦੀਆਂ ਦਿੱਕਤਾਂ ਹੋ ਸਕਦੀਆਂ ਖੜ੍ਹੀਆਂ
ਜ਼ੁਰਾਬਾਂ ਪਾ ਕੇ ਸੌਂਣਾ ਸਹੀ ਜਾਂ ਗਲਤ! ਜਾਣੋ ਕਿਵੇਂ ਦੀਆਂ ਦਿੱਕਤਾਂ ਹੋ ਸਕਦੀਆਂ ਖੜ੍ਹੀਆਂ
ਪਹਾੜਾਂ ਦਾ ਸਕੂਨ ਤੇ ਨਾ ਸਮੁੰਦਰ ਦਾ ਕਿਨਾਰਾ...2025 ਦੀਆਂ ਟਰੈਵਲ ਸਰਚਾਂ 'ਚ ਇਹ ਰਹੇ ਭਾਰਤੀਆਂ ਦੀਆਂ ਪਸੰਦੀਦਾ ਡੈਸਟੀਨੇਸ਼ਨਾਂ
ਪਹਾੜਾਂ ਦਾ ਸਕੂਨ ਤੇ ਨਾ ਸਮੁੰਦਰ ਦਾ ਕਿਨਾਰਾ...2025 ਦੀਆਂ ਟਰੈਵਲ ਸਰਚਾਂ 'ਚ ਇਹ ਰਹੇ ਭਾਰਤੀਆਂ ਦੀਆਂ ਪਸੰਦੀਦਾ ਡੈਸਟੀਨੇਸ਼ਨਾਂ
ਇੰਡੀਗੋ ਫਲਾਈਟ ਸੰਕਟ 'ਚ ਨਵਾਂ ਮੋੜ! ਹੈਦਰਾਬਾਦ ‘ਚ ਤਿੰਨ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਅਰਪੋਰਟ ਮੱਚੀ ਤਰਥੱਲੀ, ਹਾਈ ਅਲਰਟ ਜਾਰੀ
ਇੰਡੀਗੋ ਫਲਾਈਟ ਸੰਕਟ 'ਚ ਨਵਾਂ ਮੋੜ! ਹੈਦਰਾਬਾਦ ‘ਚ ਤਿੰਨ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਅਰਪੋਰਟ ਮੱਚੀ ਤਰਥੱਲੀ, ਹਾਈ ਅਲਰਟ ਜਾਰੀ
2 ਲੱਖ ਰੁਪਏ ਦਿਓ ਤੇ ਘਰ ਲੈ ਆਓ Tata Sierra, ਜਾਣੋ ਇੱਕ-ਇੱਕ ਗੱਲ
2 ਲੱਖ ਰੁਪਏ ਦਿਓ ਤੇ ਘਰ ਲੈ ਆਓ Tata Sierra, ਜਾਣੋ ਇੱਕ-ਇੱਕ ਗੱਲ
IND vs SA: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਝਟਕਾ, ਸਭ ਤੋਂ ਵੱਧ ਮੈਚ ਜਿੱਤਣ ਵਾਲੇ 2 ਖਿਡਾਰੀ ਪੂਰੀ ਸੀਰੀਜ਼ ਤੋਂ ਹੋਏ ਬਾਹਰ; ਸਦਮੇ 'ਚ ਫੈਨਜ਼...
ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਝਟਕਾ, ਸਭ ਤੋਂ ਵੱਧ ਮੈਚ ਜਿੱਤਣ ਵਾਲੇ 2 ਖਿਡਾਰੀ ਪੂਰੀ ਸੀਰੀਜ਼ ਤੋਂ ਹੋਏ ਬਾਹਰ; ਸਦਮੇ 'ਚ ਫੈਨਜ਼...
Embed widget