ਪੜਚੋਲ ਕਰੋ

Punjab government: ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਦਿੱਤਾ ਇੱਕ ਹਫ਼ਤੇ ਦਾ ਸਮਾਂ

ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ..

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। 

ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ।

ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨਾਲ ਹੀ  ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕੰਗਨਾ ਦੇ ਇੱਕ ਹੋਰ ਬਿਆਨ 'ਤੇ ਭੱਖ ਗਈ ਪੰਜਾਬ ਦੀ ਸਿਆਸਤ, ਕਾਂਗਰਸ ਦੇ ਨਾਲ ਨਾਲ ਹੁਣ ਭਾਜਪਾ ਨੇ ਕੀਤਾ ਵਿਰੋਧ

ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। 

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget