ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਚੰਡੀਗੜ੍ਹ : ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ।

ਇੱਥੇ ਪੰਜਾਬ ਭਵਨ ਵਿਖੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ, ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਹੋਣਾ ਚਾਹੀਦਾ ਹੈ।

ਸੂਚਨਾ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀਆਂ ਅਥਾਹ ਸੰਭਾਵਨਾਵਾਂ ਨੂੰ ਵਰਤਣ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਕੋਲ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget