ਅਮਨ ਅਰੋੜਾ ਦੀ ਤਸਕਰਾਂ ਨੂੰ ਚੇਤਾਵਨੀ, 'ਜਾਂ ਤਾਂ ਨਸ਼ਾ ਛੱਡ ਦੇਣ ਜਾਂ ਪੰਜਾਬ'
Punjab News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

Punjab News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਡੀ. ਸੀ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ।
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਵਿਖੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ।
— Aman Arora (@AroraAmanSunam) March 6, 2025
AAP ਕਨਵੀਨਰ @ArvindKejriwal ਦੇ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ CM @BhagwantMann ਦੀ ਅਗਵਾਈ ਵਿੱਚ @punjabgovtindia ਵਚਨਬੱਧ ਹੈ। pic.twitter.com/tyjlYl2m72
ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦਾ ਐਲਾਨ
ਡੀ. ਸੀ. ਦਫ਼ਤਰ ਵਿਖੇ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਅਮਨ ਅਰੋੜਾ ਨੇ ਤਸਕਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਾਂ ਤਾਂ ਨਸ਼ੇ ਛੱਡ ਦੇਣ ਜਾਂ ਪੰਜਾਬ ਛੱਡ ਦੇਣ।
ਪਿਛਲੇ 5 ਦਿਨਾਂ ਵਿੱਚ ਕਈ ਤਸਕਰਾਂ ਦੇ ਘਰ 'ਤੇ ਚਲਾਏ ਗਏ ਬੁਲਡੋਜ਼ਰ
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪਿਛਲੇ 5 ਦਿਨਾਂ ਵਿੱਚ ਬਹੁਤ ਸਾਰੇ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਗਏ ਹਨ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਕਈ ਤਸਕਰਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਅਤੇ ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਤਸਕਰਾਂ ਨੂੰ ਦਿੱਤੀ ਚਿਤਾਵਨੀ ਜਾਂ ਤਾਂ ਨਸ਼ੇ ਛੱਡ ਦੇਣ ਜਾਂ ਪੰਜਾਬ ਛੱਡ ਦੇਣ
ਇਸ ਮੁੱਦੇ 'ਤੇ ਹੋਈ ਮੀਟਿੰਗ ਵਿੱਚ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਗਿਆ। ਇਸ ਦੌਰਾਨ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜਾਂ ਤਾਂ ਨਸ਼ੇ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਇਸ ਮੁਹਿੰਮ ਤਹਿਤ ਬਹੁਤ ਸਾਰੇ ਨਸ਼ੇੜੀਆਂ ਨੂੰ ਉਨ੍ਹਾਂ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















