ਪੜਚੋਲ ਕਰੋ

ਕੈਪਟਨ ਦੇ ਫੈਸਲੇ 'ਤੇ ਅਮਨ ਅਰੋੜਾ ਨੂੰ ਤਸੱਲੀ

ਵਿਧਾਨ ਸਭਾ ਅੰਦਰ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹੱਕ 'ਚ ਦਿੱਤੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਤਾਂ 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਫ਼ੈਸਲੇ ਦਾ ਸਵਾਗਤ ਕੀਤਾ।

ਚੰਡੀਗੜ੍ਹ: ਵਿਧਾਨ ਸਭਾ ਅੰਦਰ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹੱਕ 'ਚ ਦਿੱਤੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਤਾਂ 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਫ਼ੈਸਲੇ ਦਾ ਸਵਾਗਤ ਕੀਤਾ। ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਵੇ। ਅਮਨ ਅਰੋੜਾ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਸਪਸ਼ਟ ਕਰਨ ਕਿ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਫ਼ੈਸਲਾ ਬਹਿਬਲ ਕਲਾਂ, ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨਾਲ ਸਬੰਧਤ ਹੈ ਜਾਂ ਨਹੀਂ, ਕਿਉਂਕਿ ਇਹ ਸਾਰੇ ਅਲੱਗ-ਅਲੱਗ ਕੇਸ ਹਨ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ 'ਚ ਕੇਸ ਹਾਰ ਗਈ ਹੈ। ਕੈਪਟਨ ਨੇ ਕਿਹਾ ਕਿ ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ। ਇਸ ਮੌਕੇ ਅਮਨ ਅਰੋੜਾ ਜਦੋਂ ਬੋਲ ਰਹੇ ਸਨ ਤਾਂ ਉਸ ਸਮੇਂ ਅਕਾਲੀ ਦਲ (ਬਾਦਲ) ਦੇ ਵਿਧਾਇਕ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਬੇਅਦਬੀ ਮਾਮਲਿਆਂ ਬਾਰੇ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ। ਜਦਕਿ ਇਹ ਮਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

Embed widget