ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਵੇ। ਅਮਨ ਅਰੋੜਾ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਸਪਸ਼ਟ ਕਰਨ ਕਿ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਫ਼ੈਸਲਾ ਬਹਿਬਲ ਕਲਾਂ, ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨਾਲ ਸਬੰਧਤ ਹੈ ਜਾਂ ਨਹੀਂ, ਕਿਉਂਕਿ ਇਹ ਸਾਰੇ ਅਲੱਗ-ਅਲੱਗ ਕੇਸ ਹਨ।
ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ 'ਚ ਕੇਸ ਹਾਰ ਗਈ ਹੈ।
ਕੈਪਟਨ ਨੇ ਕਿਹਾ ਕਿ ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ।
ਇਸ ਮੌਕੇ ਅਮਨ ਅਰੋੜਾ ਜਦੋਂ ਬੋਲ ਰਹੇ ਸਨ ਤਾਂ ਉਸ ਸਮੇਂ ਅਕਾਲੀ ਦਲ (ਬਾਦਲ) ਦੇ ਵਿਧਾਇਕ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਬੇਅਦਬੀ ਮਾਮਲਿਆਂ ਬਾਰੇ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ। ਜਦਕਿ ਇਹ ਮਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।