ਪੜਚੋਲ ਕਰੋ

Punjab News: ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਚੈਲੰਜ, ਕਿਹਾ-ਜੇ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

"ਮੈਂ ਕਦੇ ਵੀ ਨਿੱਜੀ ਹਮਲਿਆਂ ਜਾਂ ਛੋਟੀ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੋਇਆ। ਮੇਰੇ ਬਿਆਨ ਹਮੇਸ਼ਾ ਪੰਜਾਬ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜੇ ਮੁੱਦਿਆਂ 'ਤੇ ਅਧਾਰਿਤ ਰਹੇ ਹਨ। ਪ੍ਰਤਾਪ ਬਾਜਵਾ ਨੇ ਨਿੱਜੀ ਟਿੱਪਣੀਆਂ ਦਾ ਸਹਾਰਾ ਲਿਆ ਹੈ, ਇਸ ਲਈ ਮੈਨੂੰ ਬੋਲਣਾ ਪੈ ਰਿਹਾ ਹੈ।"

Punjab News: ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਾਲੀਆ ਵਿਵਾਦਿਤ ਬਿਆਨ, ਜਿਸ ਵਿੱਚ ਉਨ੍ਹਾਂ ਕਿਹਾ  ਕਿ ਪੰਜਾਬ ਵਿੱਚ 50 ਬੰਬ ਦਾਖਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਪਹਿਲਾਂ ਹੀ ਫੱਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ, ਨੂੰ ਲਾਪਰਵਾਹੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ, ਜਿਸ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਹੈ। ਅਰੋੜਾ ਨੇ ਬਾਜਵਾ ਦੀ ਪੁਲਿਸ ਨਾਲ ਸਹਿਯੋਗ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਦੀ ਵੀ ਆਲੋਚਨਾ ਕੀਤੀ।

ਅਰੋੜਾ ਨੇ ਕਿਹਾ ਕਿ ਜੇਕਰ ਅਜਿਹੇ ਬਿਆਨ ਭਰੋਸੇਯੋਗ ਜਾਣਕਾਰੀ 'ਤੇ ਆਧਾਰਿਤ ਹਨ, ਤਾਂ ਉਨ੍ਹਾਂ ਨੂੰ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਤੁਰੰਤ ਸਹਿਯੋਗ ਕਰਨਾ ਚਾਹੀਦਾ ਹੈ। ਅਰੋੜਾ ਨੇ ਬਾਜਵਾ ਦੀ  ਜਾਣਕਾਰੀ ਦੇ ਸਰੋਤ ਨੂੰ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਅਧਿਕਾਰੀਆਂ ਨਾਲ ਸਾਂਝਾ ਨਾ ਕਰਨ ਲਈ ਵੀ ਨਿੰਦਾ ਕੀਤੀ। ਅਰੋੜਾ ਨੇ ਕਿਹਾ, "ਜੇਕਰ ਬਾਜਵਾ ਕੋਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਗੁਪਤ ਜਾਣਕਾਰੀ ਤੱਕ ਪਹੁੰਚ ਹੈ, ਜਿਸ ਬਾਰੇ ਖ਼ੁਫ਼ੀਆ ਏਜੰਸੀਆਂ ਨੂੰ ਵੀ ਪਤਾ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੇ ਸਰੋਤ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ,ਪਰੰਤੂ ਹੁਣ ਉਹ ਬਹਾਨੇ ਬਣਾ ਰਹੇ ਹਨ।

ਅਮਨ ਅਰੋੜਾ ਨੇ ਬਾਜਵਾ ਦੇ ਅਸੰਗਤ ਦਾਅਵਿਆਂ ਨੂੰ ਉਜਾਗਰ ਕੀਤਾ, ਜਿੱਥੇ  ਉਨ੍ਹਾਂ ਨੇ ਆਪਣੇ ਬਿਆਨਾਂ ਨੂੰ ਅਖ਼ਬਾਰਾਂ ਦੀਆਂ ਰਿਪੋਰਟਾਂ ਅਤੇ ਅਣਜਾਣ ਨਿੱਜੀ ਸਰੋਤਾਂ ਨਾਲ ਜੋੜਿਆ। ਅਰੋੜਾ ਨੇ ਕਿਹਾ, "ਅਜਿਹੇ ਬੇਬੁਨਿਆਦ ਦਾਅਵੇ, ਬਿਨਾਂ ਸਬੂਤਾਂ ਦੇ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹਨ ਅਤੇ ਰਾਜਨੀਤਿਕ ਲੀਡਰਸ਼ਿਪ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ।"

ਅਰੋੜਾ ਨੇ ਬਾਜਵਾ ਵੱਲੋਂ ਉਨ੍ਹਾਂ ਵਿਰੁੱਧ ਨਿੱਜੀ ਟਿੱਪਣੀਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ, "ਮੈਂ ਕਦੇ ਵੀ ਨਿੱਜੀ ਹਮਲਿਆਂ ਜਾਂ ਛੋਟੀ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੋਇਆ। ਮੇਰੇ ਬਿਆਨ ਹਮੇਸ਼ਾ ਪੰਜਾਬ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜੇ ਮੁੱਦਿਆਂ 'ਤੇ ਅਧਾਰਿਤ ਰਹੇ ਹਨ। ਪ੍ਰਤਾਪ ਬਾਜਵਾ ਨੇ ਨਿੱਜੀ ਟਿੱਪਣੀਆਂ ਦਾ ਸਹਾਰਾ ਲਿਆ ਹੈ, ਇਸ ਲਈ ਮੈਨੂੰ ਬੋਲਣਾ ਪੈ ਰਿਹਾ ਹੈ।"

ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨੂੰ ਲਿਖੇ 2014 ਦੇ ਇੱਕ ਪੱਤਰ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਪ੍ਰਤਾਪ ਬਾਜਵਾ 'ਤੇ ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਸੀ। ਅਰੋੜਾ ਨੇ ਕਿਹਾ ਕਿ ਬਾਜਵਾ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਇੱਕ ਨੇਤਾ ਨੇ ਉਨ੍ਹਾਂ 'ਤੇ ਅਜਿਹੇ ਦੋਸ਼ ਕਿਉਂ ਲਗਾਏ?

ਅਮਨ ਅਰੋੜਾ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਅੱਤਵਾਦੀ ਮਨਜੀਤ ਸਿੰਘ ਕਾਦੀਆਂ ਨਾਲ ਸਬੰਧਿਤ 1990-91 ਅਤੇ 92 ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਬਾਜਵਾ ਨੂੰ ਪੁੱਛਗਿੱਛ ਦੌਰਾਨ ਇਸ ਅੱਤਵਾਦੀ ਦੁਆਰਾ ਕੀਤੇ ਗਏ ਖ਼ੁਲਾਸੇ ਯਾਦ ਕਰਨੇ ਚਾਹੀਦੇ ਹਨ, ਜਿਸ ਵਿੱਚ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਅਤੇ ਅਧਿਕਾਰੀਆਂ ਅਤੇ ਵਿਸਫੋਟਾਂ ਨਾਲ ਭਰੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਸ਼ਾਮਲ ਸੀ। ਇਨ੍ਹਾਂ ਮਾਮਲਿਆਂ ਨੂੰ ਇੱਕ ਰਾਸ਼ਟਰੀ ਮੈਗਜ਼ੀਨ ਨੇ ਆਪਣੀ ਜਾਂਚ ਰਿਪੋਰਟ ਰਾਹੀਂ ਕਵਰ ਕੀਤਾ ਸੀ। ਉਨ੍ਹਾਂ ਨੂੰ ਇਸ ਬਾਰੇ ਵੀ ਸਪੱਸ਼ਟੀਕਰਨ  ਦੇਣਾ ਚਾਹੀਦਾ ਹੈ।"

ਅਰੋੜਾ ਨੇ ਮੰਗ ਕੀਤੀ ਕਿ ਜੇਕਰ ਬਾਜਵਾ ਕੋਲ ਸੱਚਮੁੱਚ ਭਰੋਸੇਯੋਗ ਜਾਣਕਾਰੀ ਹੈ ਤਾਂ ਉਨ੍ਹਾਂ ਨੂੰ ਇਹ ਪੰਜਾਬ ਪੁਲਿਸ ਨੂੰ ਦੇਣੀ ਚਾਹੀਦੀ ਹੈ ਅਤੇ ਜੇਕਰ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਬਜਾਏ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਜਨਤਕ ਬਹਿਸ ਲਈ ਇੱਕ ਖੁੱਲ੍ਹੀ ਚੁਣੌਤੀ ਵੀ ਦਿੱਤੀ ਅਤੇ ਉਨ੍ਹਾਂ ਨੂੰ ਸਮਾਂ, ਮਿਤੀ ਅਤੇ ਪਲੇਟਫ਼ਾਰਮ ਚੁਣਨ ਲਈ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਮੇਰੇ ਨਾਲ ਬਹਿਸ ਕਰਦੇ ਹਨ, ਤਾਂ ਮੈਂ ਪੰਜ ਮਿੰਟਾਂ ਦੇ ਅੰਦਰ ਉਨ੍ਹਾਂ ਦੇ ਬਿਆਨਾਂ ਦੀ ਸੱਚਾਈ ਦਾ ਪਰਦਾਫਾਸ਼ ਕਰ ਦਿਆਂਗਾ।

ਟਾਪ ਹੈਡਲਾਈਨ

Punjab News: ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
Punjab News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget